ਫਿਰੋਜ਼ਪੁਰ- ਫਿਰੋਜ਼ਪੁਰ ਦੇ ਜ਼ੀਰਾ ਅਧੀਨ ਪੈਂਦੇ ਪਿੰਡ ਪਛਾੜੀਆਂ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੜਕ ਕਿਨਾਰੇ ਰੇਹੜੀ ਲਗਾ ਕੇ ਸਬਜ਼ੀ ਵੇਚਣ ਵਾਲੇ ਇਕ ਵਿਅਕਤੀ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹਾਕਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਾਮ ਕਰੀਬ 4 ਵਜੇ ਜਦੋਂ ਉਹ ਆਪਣੀ ਰੇਹੜੀ ‘ਤੇ ਬੈਠਾ ਸਬਜ਼ੀ ਵੇਚ ਰਿਹਾ ਸੀ ਤਾਂ ਅਚਾਨਕ ਕੁਝ ਅਣਪਛਾਤੇ ਵਿਅਕਤੀ ਆਏ ਤੇ ਆ ਕੇ ਉਨ੍ਹਾਂ ਨੇ ਹਾਕਮ ਸਿੰਘ ਦੀਆਂ ਅੱਖਾਂ ‘ਚ ਮਿਰਚਾਂ ਪਾ ਦਿੱਤੀਆਂ ਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਉਨ੍ਹਾਂ ਅੱਗੇ ਦੱਸਿਆ ਕਿ ਹਮਲੇ ਤੋਂ ਬਾਅਦ ਜਾਨ ਬਚਾਉਣ ਲਈ ਉਹ ਘਰ ਵੱਲ ਨੂੰ ਭੱਜਿਆ ਤਾਂ ਉਹ ਰਸਤੇ ‘ਚ ਹੀ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਸ਼ਾਸਨ ਕੋਲ ਇਨਸਾਫ਼ ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ