ਚੰਡੀਗੜ੍ਹ/ਮਲੋਟ : ਪੰਜਾਬ ਦੇ ਮੌਸਮ ਨੇ ਇਕ ਵਾਰ ਫ਼ਿਰ ਰੁਖ ਬਦਲਿਆ। ਅੱਜ ਸ਼ਾਮ ਨੂੰ ਫ਼ਾਜ਼ਿਲਕਾ ਵਿਚ ਗੜੇਮਾਰੀ ਹੋਈ ਹੈ। ਇਸੇ ਤਰ੍ਹਾਂ ਹੋਰ ਵੀ ਕਈ ਜ਼ਿਲ੍ਹਿਆਂ ਵਿਚ ਬੱਦਲ ਬਣੇ ਹੋਏ ਹਨ ਤੇ ਮੀਂਹ ਪੈਣ ਦੇ ਅਸਾਰ ਹਨ। ਉੱਥੇ ਹੀ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੌਰਾਨ ਵੀ ਸੂਬੇ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਤਾਪਮਾਨ ਵਿਚ ਗਿਰਾਵਟ ਆਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਵਿਭਾਗ ਵੱਲੋਂ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਹੀ ਮੀਂਹ ਤੇ ਹਨੇਰੀ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ, 3-4 ਅਪ੍ਰੈਲ ਤਕ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ। ਉੱਥੇ ਹੀ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ।

