Become a member

Get the best offers and updates relating to Liberty Case News.

― Advertisement ―

spot_img
spot_img
HomeBig Newsਵਿਦੇਸ਼ੀ ਕੰਪਨੀ ਵੱਲੋਂ ਪੰਜਾਬ 'ਚ 150 ਕਰੋੜ ਦਾ ਨਿਵੇਸ਼, CM ਮਾਨ ਨੇ...

ਵਿਦੇਸ਼ੀ ਕੰਪਨੀ ਵੱਲੋਂ ਪੰਜਾਬ ‘ਚ 150 ਕਰੋੜ ਦਾ ਨਿਵੇਸ਼, CM ਮਾਨ ਨੇ ਕੀਤਾ ਪਲਾਂਟ ਦਾ ਉਦਘਾਟਨ

ਰਾਜਪੁਰਾ: ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਉਮੀਦ ਜਤਾਈ ਕਿ ਆਪਣੀਆਂ ਸਨਅਤ ਪੱਖੀ ਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਕਾਰਨ ਸੂਬਾ ਮੁਲਕ ਦੇ ਅਗਲੇ ਵਪਾਰਕ ਗੜ੍ਹ ਵਜੋਂ ਉੱਭਰੇਗਾ। ਇੱਥੇ ਹਾਲੈਂਡ ਆਧਾਰਤ ਬਹੁਕੌਮੀ ਕੰਪਨੀ ਡੀ ਹਿਊਜ਼ ਦੇ ਪਸ਼ੂ ਫੀਡ ਪਲਾਂਟ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਨਅਤੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਾਰੋਬਾਰ ਵਿੱਚ ਸੌਖ ਸਣੇ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਮਿਹਨਤੀ, ਉੱਦਮੀ ਅਤੇ ਅਮੀਰ ਵਿਰਾਸਤ ਦੀ ਧਰਤੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਾਰਤ ਦਾ ਅਨਾਜ ਭੰਡਾਰ ਹੋਣ ਉੱਤੇ ਮਾਣ ਹੈ ਕਿਉਂਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਸੂਬਾ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਸਨਅਤੀ ਸਫ਼ਰ ਵਿੱਚ ਸਿਫ਼ਤੀ ਤਬਦੀਲੀ ਆਈ ਹੈ, ਜਿਸ ਨਾਲ ਇਸ ਖ਼ੇਤਰ ਵਿੱਚ ਤੇਜ਼ ਰਫ਼ਤਾਰ ਦੇਖਣ ਨੂੰ ਮਿਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਸਨਅਤੀ ਪਾਵਰਹਾਊਸ ਬਣ ਗਿਆ ਹੈ ਅਤੇ ਫੂਡ ਪ੍ਰਾਸੈਸਿੰਗ, ਟੈਕਸਟਾਇਲ, ਆਟੋ ਕੰਪੋਨੈਂਟ, ਹੈਂਡ ਟੂਲਜ਼, ਸਾਈਕਲ, ਆਈ.ਟੀ., ਟੂਰਿਜ਼ਮ ਤੇ ਹੋਰ ਖ਼ੇਤਰਾਂ ਵਿੱਚ ਮੋਹਰੀ ਭੂਮਿਕਾ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਨਅਤੀ ਤਰੱਕੀ ਅਸਲ ਵਿੱਚ ਆਲਮੀ ਮੁਹਾਂਦਰਾ ਰੱਖਦੀ ਹੈ ਕਿਉਂਕਿ ਸੂਬੇ ਦੀਆਂ ਸੰਭਾਵਨਾਵਾਂ ਨੂੰ ਪਛਾਣਦਿਆਂ ਵਿਸ਼ਵ ਦੇ ਕਈ ਨਿਵੇਸ਼ਕ ਪੰਜਾਬ ਵੱਲ ਰੁਖ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਹੁਣ ਤੱਕ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ, ਜਿਸ ਨਾਲ ਨੌਕਰੀਆਂ ਦੇ 4.7 ਲੱਖ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਨਾਲ ਪੰਜਾਬ ਸਨਅਤੀ ਤਰੱਕੀ ਤੇ ਨਵੀਨਾਕਾਰੀ ਵਿੱਚ ਉੱਭਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਨੈਸਲੇ, ਕਲਾਸ, ਫਰੈਡਨਬਰਗ, ਕਾਰਗਿਲ, ਵਰਬਿਓ, ਡੈਨੋਨ ਤੇ ਹੋਰ ਕਈ ਵਿਸ਼ਵ ਪ੍ਰਸਿੱਧ ਕੰਪਨੀਆਂ ਨੇ ਪੰਜਾਬ ਨੂੰ ਆਪਣੇ ਕਾਰੋਬਾਰ ਲਈ ਚੁਣਿਆ ਅਤੇ ਇੱਥੇ ਆਪਣਾ ਕੰਮਕਾਜ ਸ਼ੁਰੂ ਕੀਤਾ, ਜਿਸ ਨਾਲ ਉਹ ਸੂਬੇ ਦੇ ਅਰਥਚਾਰੇ ਦੀ ਤਬਦੀਲੀ ਵਿੱਚ ਯੋਗਦਾਨ ਪਾ ਰਹੀਆਂ ਹਨ।