Become a member

Get the best offers and updates relating to Liberty Case News.

― Advertisement ―

spot_img
spot_img
HomeBig Newsਵਿਦੇਸ਼ ਮੰਤਰਾਲੇ ਨੇ CM ਭਗਵੰਤ ਮਾਨ ਨੂੰ ਬ੍ਰਿਟੇਨ ਤੇ ਇਜ਼ਰਾਈਲ ਜਾਣ ਦੀ...

ਵਿਦੇਸ਼ ਮੰਤਰਾਲੇ ਨੇ CM ਭਗਵੰਤ ਮਾਨ ਨੂੰ ਬ੍ਰਿਟੇਨ ਤੇ ਇਜ਼ਰਾਈਲ ਜਾਣ ਦੀ ਨਹੀਂ ਦਿੱਤੀ ਇਜਾਜ਼ਤ

 

ਨਵੀਂ ਦਿੱਲੀ/ਚੰਡੀਗੜ੍ਹ: ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਫਰਵਰੀ ਦੇ ਮਹੀਨੇ ਬ੍ਰਿਟੇਨ (UK) ਅਤੇ ਇਜ਼ਰਾਈਲ ਦੌਰੇ ‘ਤੇ ਜਾਣ ਲਈ ਰਾਜਨੀਤਿਕ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਮਾਨ, ਜਿਨ੍ਹਾਂ ਕੋਲ ਡਿਪਲੋਮੈਟਿਕ ਪਾਸਪੋਰਟ ਹੈ, ਇੱਕ ਵਫ਼ਦ ਦੀ ਅਗਵਾਈ ਕਰਦੇ ਹੋਏ ਇਨ੍ਹਾਂ ਦੇਸ਼ਾਂ ਵਿੱਚ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦੇਣ ਜਾਣ ਵਾਲੇ ਸਨ।ਸੂਤਰਾਂ ਅਨੁਸਾਰ ਇਹ ਦੌਰਾ 7 ਤੋਂ 10 ਦਿਨਾਂ ਦਾ ਹੋਣਾ ਸੀ, ਜਿਸਦਾ ਉਦੇਸ਼ ਮਾਰਚ ਵਿੱਚ ਪੰਜਾਬ ਵਿੱਚ ਹੋਣ ਵਾਲੇ ਨਿਵੇਸ਼ਕ ਸੰਮੇਲਨ (investor’s summit) ਲਈ ਵਿਦੇਸ਼ੀ ਨਿਵੇਸ਼ਕਾਂ ਨੂੰ ਉਤਸ਼ਾਹਿਤ ਕਰਨਾ ਸੀ। ਇਸ 25-ਮੈਂਬਰੀ ਵਫ਼ਦ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਉਦਯੋਗ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਣੇ ਸਨ। ਦੱਸ ਦੇਈਏ ਕਿ ਵਿਦੇਸ਼ ਮੰਤਰਾਲੇ ਨੇ ਇਸ ਮਨਜ਼ੂਰੀ ਨੂੰ ਰੱਦ ਕਰਨ ਦਾ ਕੋਈ ਖਾਸ ਕਾਰਨ ਨਹੀਂ ਦੱਸਿਆ। ਮੰਤਰਾਲੇ ਦੇ ਬੁਲਾਰੇ ਨੇ ਇਸ ਮੁੱਦੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਸਿਰਫ ਇੰਨਾ ਕਿਹਾ ਕਿ ਕਿਸੇ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਜਾਂ ਨਾ ਦੇਣ ਪਿੱਛੇ ਬਹੁਤ ਸਾਰੀਆਂ ਗਣਨਾਵਾਂ (calculations) ਹੁੰਦੀਆਂ ਹਨ।