Wednesday, January 15, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਫਾਜ਼ਿਲਕਾ ’ਚ ਨਰਮੇ ਨੂੰ ਗੁਲਾਬੀ ਸੂੰਡੀ ਤੋਂ ਬਚਾਉਣ ਲਈ ਟੀਮਾਂ ਦਾ ਗਠਨ

ਫਾਜ਼ਿਲਕਾ ’ਚ ਨਰਮੇ ਨੂੰ ਗੁਲਾਬੀ ਸੂੰਡੀ ਤੋਂ ਬਚਾਉਣ ਲਈ ਟੀਮਾਂ ਦਾ ਗਠਨ

 

ਨਰਮੇ ਦੀ ਕਾਸਤ ਨੂੰ ਮੁੜ ਪ੍ਰਫੁੱਲਤ ਕਰਨ ਅਤੇ ਫਸਲ ’ਤੇ ਗੁਲਾਬੀ ਸੂੰਡੀ ਦੇ ਕਿਸੇ ਵੀ ਸੰਭਾਵਿਤ ਖ਼ਤਰੇ ਨੂੰ ਟਾਲਣ ਲਈ ਜ਼ਿਲ੍ਹੇ ਦੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਨੇ ਕਮਰ ਕਸ ਲਈ ਹੈ। ਇਸ ਲਈ ਫਾਜ਼ਿਲਕਾ ਜ਼ਿਲ੍ਹੇ ’ਚ ਖੇਤੀਬਾੜੀ ਵਿਭਾਗ ਵੱਲੋਂ ਗੁਲਾਬੀ ਸੂੰਡੀ ਦੀ ਰੋਕਥਾਮ ਲਈ 43 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੁਆਰਾ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਲਗਭਗ ਸਵਾ ਲੱਖ ਏਕੜ ਰਕਬੇ ਵਿੱਚ ਨਰਮੇ ਦੀ ਕਾਸ਼ਤ ਕੀਤੀ ਗਈ ਹੈ। ਪਿਛਲੀ ਵਾਰ ਦੇ ਤਜ਼ਰਬੇ ਨੂੰ ਵੇਖਦਿਆਂ ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਵੱਲੋਂ ਨਰਮੇ ’ਤੇ ਗੁਲਾਬੀ ਸੂੰਡੀ ਦੇ ਸੰਭਾਵਿਤ ਖ਼ਤਰੇ ਨੂੰ ਟਾਲਣ ਲਈ ਹੁਣੇ ਤੋਂ ਹੀ ਵਿਉਂਤਬੰਦੀ ਆਰੰਭ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਸਰਕਲ ਲੈਵਲ ’ਤੇ 38  ਸਰਵੀਲੈਂਸ ਟੀਮਾਂ, ਬਲਾਕ ਪੱਧਰ ’ਤੇ 4 ਅਤੇ ਜ਼ਿਲ੍ਹਾ ਹੈਡ ਕੁਆਰਟਰ ਪੱਧਰ ’ਤੇ ਇੱਕ ਟੀਮ ਦਾ ਗਠਨ ਕੀਤਾ ਗਿਆ ਹੈ। ਜੋ ਹਰ ਹਫ਼ਤੇ ਦੋ ਦਿਨ ਮੰਗਲਵਾਰ ਅਤੇ ਵੀਰਵਾਰ ਨੂੰ ਖੇਤਾਂ ’ਚ ਨਰਮੇ ਦੀ ਫਸਲ ਦਾ ਜਾਇਜ਼ਾ ਲੈਣਗੇ। ਇਸ ਦੌਰਾਨ ਕਿਤੇ ਵੀ ਗੁਲਾਬੀ ਸੂੰਡੀ ਦੇ ਆਗਾਮੀ ਹਮਲੇ ਦੇ ਸੰਕੇਤ ਮਿਲਣ ’ਤੇ ਤੁਰੰਤ ਉਸ ਅਨੁਸਾਰ ਕਿਸਾਨਾਂ ਨੂੰ ਸਲਾਹਕਾਰੀ ਜਾਰੀ ਕਰਕੇ ਉਸ ਹਮਲੇ ਨੂੰ ਮੁੱਢਲੇ ਪੱਧਰ ’ਤੇ ਹੀ ਰੋਕਿਆ ਜਾਵੇਗਾ।

ਇਸ ਦੇ ਨਾਲ ਹੀ ਡੀਸੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਰਮੇ ਦੀ ਫਸਲ ਦਾ ਨਿਯਮਿਤ ਤੌਰ ’ਤੇ ਸਰਵੇਖਣ ਕਰਦੇ ਰਹਿਣ ਅਤੇ ਜੇਕਰ ਉਨ੍ਹਾਂ ਨੂੰ ਕੋਈ ਤਕਨੀਕੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਆਪਣੇ ਬਲਾਕ ਖੇਤੀਬਾੜੀ ਦਫਤਰਾਂ ਨਾਲ ਰਾਬਤਾ ਕਰ ਸਕਦੇ ਹਨ।