Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਬੰਗਲਾਦੇਸ਼ ਦੀ ਸਾਬਕਾ PM ਖਾਲਿਦਾ ਜ਼ੀਆ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ...

ਬੰਗਲਾਦੇਸ਼ ਦੀ ਸਾਬਕਾ PM ਖਾਲਿਦਾ ਜ਼ੀਆ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੀ ਸੀ ਬਿਮਾਰ

ਢਾਕਾ : ਸਿਆਸੀ ਅਸਥਿਰਤਾ ਦੇ ਦੌਰ ਵਿੱਚੋਂ ਗੁਜ਼ਰ ਰਹੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਦਾ ਦੇਹਾਂਤ ਹੋ ਗਿਆ ਹੈ। ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐੱਨਪੀ) ਦੀ ਮੁਖੀ ਖਾਲਿਦਾ ਜ਼ੀਆ ਨੇ ਢਾਕਾ ਦੇ ਐਵਰਕੇਅਰ ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਿਆ। ਉਹ 80 ਸਾਲਾਂ ਦੇ ਸਨ। ਖਾਲਿਦਾ ਜ਼ੀਆ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੀ ਸੀ।

ਖਾਲਿਦਾ ਜ਼ੀਆ ਦੀ ਪਾਰਟੀ ਬੀਐੱਨਪੀ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਵਿੱਚ ਬੀਐੱਨਪੀ ਨੇ ਕਿਹਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਥੋੜ੍ਹੀ ਦੇਰ ਪਹਿਲਾਂ ਮ੍ਰਿਤਕ ਐਲਾਨ ਦਿੱਤਾ ਸੀ। ਉਨ੍ਹਾਂ ਨੇ ਸਵੇਰੇ 6 ਵਜੇ ਦੇ ਕਰੀਬ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਢਾਕਾ ਦੇ ਐਵਰਕੇਅਰ ਹਸਪਤਾਲ ਵਿੱਚ ਇਲਾਜ ਅਧੀਨ ਸਨ।

ਬੀਐੱਨਪੀ ਦੀ ਇੱਕ ਸੋਸ਼ਲ ਮੀਡੀਆ ਪੋਸਟ ਮੁਤਾਬਕ, ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਦੀ ਸਿਹਤ 29-30 ਦਸੰਬਰ ਦੀ ਰਾਤ ਨੂੰ ਵਿਗੜ ਗਈ ਸੀ। ਉਨ੍ਹਾਂ ਦੀ ਹਾਲਤ ਵਿਗੜਨ ਕਾਰਨ ਉਨ੍ਹਾਂ ਨੂੰ ਇਲਾਜ ਲਈ ਵਿਦੇਸ਼ ਲਿਜਾਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਕਤਰ ਤੋਂ ਇੱਕ ਵਿਸ਼ੇਸ਼ ਉਡਾਣ ਢਾਕਾ ਪਹੁੰਚੀ ਅਤੇ ਢਾਕਾ ਹਵਾਈ ਅੱਡੇ ‘ਤੇ ਸਟੈਂਡਬਾਏ ‘ਤੇ ਰੱਖਿਆ ਗਿਆ। ਮੈਡੀਕਲ ਬੋਰਡ ਨੇ ਖਾਲਿਦਾ ਜ਼ੀਆ ਨੂੰ ਢਾਕਾ ਦੇ ਐਵਰਕੇਅਰ ਹਸਪਤਾਲ ਤੋਂ ਲੰਡਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ।