ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਅੱਜ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਹਾਈ ਕੋਰਟ ਨੇ ਕਥਿਤ ਜ਼ਮੀਨ ਘੁਟਾਲੇ ਮਾਮਲੇ ’ਚ ਗ੍ਰਿਫ਼ਤਾਰ ਹੇਮੰਤ ਸੋਰੇਨ ਨੂੰ ਜ਼ਮਾਨਤ ਦੇ ਦਿੱਤੀ ਹੈ। ਪੰਜ ਮਹੀਨਿਆਂ ਤੋਂ ਜ਼ੇਲ੍ਹ ’ਚ ਬੰਦ ਹੇਮੰਤ ਸੋਰੇਨ ਨੂੰ ਕਾਗਜ਼ੀ ਕਾਰਵਾਈ ਤੋਂ ਬਾਅਦ ਹੁਣ ਰਿਹਾਅ ਕਰ ਦਿੱਤਾ ਜਾਵੇਗਾ। ਝਾਰਖੰਡ ਦੀ ਹਾਈ ਕੋਰਟ ਨੇ ਹੇਮੰਤ ਸੋਰੇਨ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ ਹੈ।
ਜ਼ਿਕਰਯੋਗ ਹੈ ਕਿ 13 ਜੂਨ ਨੂੰ ਹੋਈ ਸੁਣਵਾਈ ਦੌਰਾਨ ED ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਈਡੀ ਨੇ ਕਥਿਤ ਜ਼ਮੀਨ ਘੁਟਾਲੇ ਵਿੱਚ 31 ਜਨਵਰੀ 2024 ਨੂੰ ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਈਡੀ ਨੇ ਹੇਮੰਤ ਸੋਰੇਨ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ ਤੇ ਕਿਹਾ ਸੀ ਕਿ ਜ਼ਮਾਨਤ ਜਾਂਚ ਨੂੰ ਪ੍ਰਭਾਵਿਤ ਕਰ ਸਕਦੀ ਹੈ। ਅਦਾਲਤ ਨੇ ਈਡੀ ਦੀ ਦਲੀਲ ਨੂੰ ਰੱਦ ਕਰ ਦਿੱਤਾ ਅਤੇ ਜ਼ਮਾਨਤ ਦੇ ਦਿੱਤੀ। ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਸੋਰੇਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਦੇ ਵਿਰੁੱਧ ਹਾਈਕੋਰਟ ਨੇ ਆਪਣਾ ਫੈਸਲਾ ਦਿੱਤਾ ਹੈ।