Become a member

Get the best offers and updates relating to Liberty Case News.

― Advertisement ―

spot_img
spot_img
HomeBig Newsਗੁਰਦਾਸਪੁਰ ਦੇ ਸਾਬਕਾ ਸਰਪੰਚ ਤੇ ਮਸ਼ਹੂਰ ਰੈਸਟੋਰੈਂਟ ਦੇ ਮਾਲਕ ਨੇ ਖੁਦ ਨੂੰ...

ਗੁਰਦਾਸਪੁਰ ਦੇ ਸਾਬਕਾ ਸਰਪੰਚ ਤੇ ਮਸ਼ਹੂਰ ਰੈਸਟੋਰੈਂਟ ਦੇ ਮਾਲਕ ਨੇ ਖੁਦ ਨੂੰ ਮਾਰੀ ਗੋਲੀ

ਗੁਰਦਾਸਪੁਰ- ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਬਬਰੀ ਨਾਕੇ ਦੇ ਨਜ਼ਦੀਕ ਚਾਏ ਚੂਰੀ ਰੈਸਟੋਰੈਂਟ ਦੇ ਮਾਲਕ ਨੇ ਰੈਸਟੋਰੈਂਟ ‘ਚ ਦੇਰ ਰਾਤ ਆਪਣੇ ਆਪ ਨੂੰ ਗੋਲੀ ਮਾਰ ਲਈ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ‘ਚ ਇਲਾਜ ਅਧੀਨ ਹੈ। ਨੌਜਵਾਨ ਮਨਪ੍ਰੀਤ ਸਿੰਘ ਪਿੰਡ ਜੀਵਨਵਾਲ ਦਾ ਸਾਬਕਾ ਸਰਪੰਚ ਵੀ ਹੈ ਅਤੇ ਕਾਂਗਰਸ ਪਾਰਟੀ ਨਾਲ ਸਬੰਧ ਰੱਖਦਾ ਹੈ। ਫਿਲਹਾਲ ਆਪਣੇ ਆਪ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ।

ਗੋਲੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ ‘ਤੇ ਪੁਲਸ ਦੇ ਸੀਨੀਅਰ ਅਧਿਕਾਰੀ ਡੀਐਸਪੀ ਸਿਟੀ ਮੋਹਨ ਸਿੰਘ ਤੇ ਐਸਐਚ ਓ ਸਦਰ ਅਮਨਦੀਪ ਸਿੰਘ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਵੱਲੋਂ ਨੌਜਵਾਨ ਨੂੰ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ। ਉੱਥੇ ਡਾਕਟਰ ਦੇ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਨੌਜਵਾਨ ਦੀ ਹਾਲਤ ਗੰਭੀਰ ਹੈ ਅਤੇ ਇਲਾਜ ਜਾਰੀ ਹੈ । ਗੱਲਬਾਤ ਕਰਦੇ ਹੋਏ ਡੀਐਸਪੀ ਸਿਟੀ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਅਤੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।