Saturday, July 19, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ...

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

 

ਚੰਡੀਗੜ੍ਹ, 5 ਜੂਨ:

ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਚਾਰ ਕੈਡਿਟਾਂ ਰੱਖਿਆ ਸੇਵਾਵਾਂ ਸਬੰਧੀ ਵੱਕਾਰੀ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਲਈ ਚੁਣੀਆਂ ਗਈਆਂ ਹਨ। ਚੁਣੀਆਂ ਗਈਆਂ ਇਹ ਕੈਡਿਟਾਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ ਅਕੈਡਮੀ ਅਤੇ ਆਫਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨਗੀਆਂ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨੈਨਸੀ, ਜੋ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬ ਦੇ ਇੱਕ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਿੰਸੀਪਲ ਸ੍ਰੀਮਤੀ ਸਵਰਨਜੀਤ ਕੌਰ ਨਿੱਝਰ ਦੀ ਧੀ ਹੈ। ਨਿਸ਼ਾ, ਜੋ ਇੰਡੀਅਨ ਨੇਵਲ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਸਹਾਇਕ ਸ੍ਰੀ ਦਿਨੇਸ਼ ਚੰਦਰ ਦੀ ਧੀ ਹੈ। ਚੇਨੱਈ ਵਿੱਚ ਆਫਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਕੈਡਿਟ ਦੀਕਸ਼ਾ ਪਠਾਨਕੋਟ ਵਾਸੀ ਕਾਰੋਬਾਰੀ ਸ੍ਰੀ ਪਵਨ ਕੁਮਾਰ ਦੀ ਧੀ ਹੈ। ਇਸੇ ਤਰ੍ਹਾਂ ਏਅਰ ਫੋਰਸ ਅਕੈਡਮੀ ਦੀ ਫਲਾਇੰਗ ਬ੍ਰਾਂਚ ਲਈ ਚੁਣੀ ਗਈ ਹਰਸਿਮਰਤ ਕੌਰ ਬਿਆਸ ਤੋਂ ਭਾਰਤੀ ਫੌਜ ਦੇ ਸਾਬਕਾ ਸੂਬੇਦਾਰ ਰਵਿੰਦਰਜੀਤ ਸਿੰਘ ਦੀ ਧੀ ਹੈ।

ਇਨ੍ਹਾਂ ਚੁਣੀਆਂ ਗਈਆਂ ਮਹਿਲਾ ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਦੇਸ਼ ਦੀ ਸੇਵਾ ਕਰਨ ਦੀ ਇੱਛਾ ਰੱਖਣ ਵਾਲੀਆਂ ਲੜਕੀਆਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਸੰਸਥਾ ਬਿਨਾਂ ਸ਼ੱਕ ਪੰਜਾਬ ਦਾ ਮਾਣ ਹੈ।

ਇਨ੍ਹਾਂ ਚਾਰ ਮਹਿਲਾ ਕੈਡਿਟਾਂ ਦੇ ਪ੍ਰੀ-ਕਮਿਸ਼ਨ ਟ੍ਰੇਨਿੰਗ ਅਕੈਡਮੀਆਂ ਲਈ ਚੁਣੇ ਜਾਣ ‘ਤੇ ਖੁਸ਼ੀ ਪ੍ਰਗਟ ਕਰਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ, ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਕਿਹਾ ਕਿ ਇਸ ਨਾਲ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਾਉਣ ਸਬੰਧੀ ਕੀਤੇ ਜਾ ਰਹੇ ਉਨ੍ਹਾਂ ਦੇ ਯਤਨਾਂ ਨੂੰ ਬਲ ਮਿਲੇਗਾ। ਉਨ੍ਹਾਂ ਨੇ ਲੈਡੀ ਕੈਡਿਟਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਆਪਣੀ ਸਿਖਲਾਈ ਅਤੇ ਭਵਿੱਖ ਦੀਆਂ ਭੂਮਿਕਾਵਾਂ ਵਿੱਚ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸਨ ਕਰਨਗੀਆਂ।