ਜੰਮੂ- ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ‘ਚ ਐਤਵਾਰ ਨੂੰ ਇਕ ਵਾਹਨ ਹਾਦਸੇ ਦਾ ਸ਼ਿਕਾਰ ਹੋ ਕੇ ਖੱਡ ‘ਚ ਡਿੱਗ ਗਿਆ। ਇਸ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 2 ਲਾਪਤਾ ਹੋ ਗਏ। ਪੁਲਸ ਨੇ ਇੱਥੇ ਦੱਸਿਆ ਕਿ ਪੱਦਾਰ ਤੋਂ ਮਾਸੂ ਪਿੰਡ ਵੱਲ ਜਾ ਰਿਹਾ ਇਕ ਵਾਹਨ ਖੱਡ ‘ਚ ਡਿੱਗ ਗਿਆ। ਉਨ੍ਹਾਂ ਕਿਹਾ ਕਿ ਹਾਦਸੇ ‘ਚ ਚਾਰ ਯਾਤਰੀਆਂ ਦੀ ਮੌਤ ਹੋ ਗਈ ਹੈ ਅਤੇ 2 ਲਾਪਤਾ ਹੈ।”
ਉਨ੍ਹਾਂ ਦੱਸਿਆ ਕਿ ਲਾਪਤਾ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾਂ ਦੀ ਪਛਾਣ ਗੜ੍ਹ, ਪੱਦਾਰ, ਕਿਸ਼ਤਵਾੜ ਦੇ ਰਹਿਣ ਵਾਲੇ ਰਾਜ ਕੁਮਾਰ, ਮੁਕੇਸ਼ ਕੁਮਾਰ, ਹਕੀਕਤ ਸਿੰਘ ਅਤੇ ਸਤੀਸ਼ ਕੁਮਾਰ ਵਜੋਂ ਹੋਈ ਹੈ। ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਐਕਸ’ ‘ਤੇ ਪੋਸਟ ਕੀਤਾ,”ਅਜੇ ਇਹ ਜਾਣ ਕੇ ਦੁੱਖ ਹੋਇਆ ਕਿ ਵਾਹਨ ‘ਚ ਯਾਤਰਾ ਕਰ ਰਹੇ ਚਾਰ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਰਾਈਵਰ ਸਣੇ 2 ਹੋਰ ਵਿਅਕਤੀਆਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸੋਗ ਪੀੜਤਦ ਪਰਿਵਾਰਾਂ ਨੂੰ ਮੇਰੀ ਹਮਦਰਦੀ।”