ਲੁਧਿਆਣਾ : ਥਾਣਾ ਸਲੇਮ ਟਾਬਰੀ ਅਧੀਨ ਆਉਂਦੇ ਜੱਸੀਆਂ ਰੋਡ ’ਤੇ 1 ਮਈ ਦੀ ਰਾਤ ਨੂੰ 5 ਲੁਟੇਰਿਆਂ ਵਲੋਂ ਖਿਡੌਣਾ ਪਿਸਤੌਲ ਅਤੇ ਤੇਜ਼ਧਾਰ ਦਾਤਰ ਦੇ ਜ਼ੋਰ ’ਤੇ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਵਿਅਕਤੀ ’ਤੇ ਹਮਲਾ ਕਰਦੇ ਹੋਏ ਲੁੱਟ ਲਿਆ ਸੀ, ਜਿਸ ਤੋਂ ਬਾਅਦ ਪੁਲਸ ਟੀਮ ਨੇ ਪੰਜਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਥਾਣਾ ਇੰਚਾਰਜ ਇੰਸ. ਅੰਮ੍ਰਿਤਪਾਲ ਸਿੰਘ ਗਰੇਵਾਲ ਅਤੇ ਐਲਡੀਕੋ ਅਸਟੇਟ ਚੌਕੀ ਇੰਚਾਰਜ ਜਿੰਦਰ ਲਾਲ ਸਿੱਧੂ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਅੰਕਿਤ ਕੁਮਾਰ, ਹਰਜੀਤ ਕੁਮਾਰ ਕ੍ਰਿਸ਼ਨਾ ਨੂੰ 2 ਮਈ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਦਕਿ ਉਨ੍ਹਾਂ ਦੇ 2 ਸਾਥੀ ਸੂਰਜ ਕੁਮਾਰ ਅਤੇ ਗੌਤਮ ਫਰਾਰ ਹੋ ਗਏ ਸਨ।
ਥਾਣਾ ਇੰਚਾਰਜ ਨੇ ਦੱਸਿਆ ਕਿ ਅੱਜ ਪੁਲਸ ਟੀਮ ਨੇ ਚੌਥੇ ਮੁਲਜ਼ਮ ਸੂਰਜ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕੋਲੋਂ ਪੁਲਸ ਨੇ ਇਕ ਹੋਰ ਖਿਡੌਣਾ ਪਿਸਤੌਲ ਬਰਾਮਦ ਕੀਤਾ ਗਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਸੂਰਜ ਗਲੋਸ਼ਾਲ ਐਗਰੀਕਲਚਰ ਫਾਰਮ ’ਚ ਅਕਾਊਂਟੈਂਟ ਵਜੋਂ ਕੰਮ ਕਰਦਾ ਹੈ। ਮੁਲਜ਼ਮ ਨੂੰ ਅੱਜ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਮੁਲਜ਼ਮ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾ ਸਕੇ