Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ IIM ਅਹਿਮਦਾਬਾਦ ਵਿਖੇ ਸਿਖਲਾਈ ਲਈ...

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ IIM ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

 

 

ਚੰਡੀਗੜ੍ਹ : ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 50 ਹੈੱਡਮਾਸਟਰਾਂ ਦੇ ਚੌਥੇ ਬੈਚ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ. ਆਈ. ਐੱਮ.), ਅਹਿਮਦਾਬਾਦ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚੌਥਾ ਬੈਚ 3 ਤੋਂ 7 ਨਵੰਬਰ 2025 ਤੱਕ ਲੀਡਰਸ਼ਿਪ ਅਤੇ ਮੈਂਟਰਸ਼ਿਪ ਸਕਿੱਲਜ਼ ਬਾਰੇ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ, ਜੋ ਉਨ੍ਹਾਂ ਨੂੰ ਆਪਣੇ ਸਕੂਲਾਂ ਵਿੱਚ ਸਕਾਰਾਤਮਕ ਬਦਲਾਅ ਦੇ ਮਾਰਗਦਰਸ਼ਕ ਬਣਨ ਲਈ ਤਿਆਰ ਕਰੇਗਾ।

 

ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਇਸ ਅਭਿਆਸ ਨੂੰ ਜਾਰੀ ਰੱਖਦਿਆਂ 15 ਤੋਂ 19 ਦਸੰਬਰ, 2025 ਤੱਕ ਆਈ. ਆਈ. ਐੱਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਹੈੱਡਮਾਸਟਰਾਂ ਦਾ 5ਵਾਂ ਬੈਚ ਭੇਜਿਆ ਜਾਵੇਗਾ। ਇਹ ਪਹਿਲ ਕਦਮੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਅਧਿਆਪਨ ਦੇ ਬਿਹਤਰੀਨ ਅਭਿਆਸਾਂ ਨੂੰ ਲਾਗੂ ਕਰਨ ਲਈ  ਅਧਿਆਪਕਾਂ ਨੂੰ ਆਲਮੀ ਪ੍ਰਬੰਧਨ ਅਤੇ ਮਾਰਗ ਦਰਸ਼ਨ ਦੇ ਹੁਨਰਾਂ ਨਾਲ ਲੈਸ ਕਰਨਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਫ਼ਸਰਾਂ ਨੂੰ ਸਿੰਗਾਪੁਰ, 152 ਹੈੱਡਮਾਸਟਰਾਂ ਨੂੰ ਆਈ. ਆਈ. ਐੱਮ. ਅਹਿਮਦਾਬਾਦ ਅਤੇ 144 ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ ਵਿਸ਼ੇਸ਼ ਸਿਖਲਾਈ ਲਈ ਭੇਜਿਆ ਜਾ ਚੁੱਕਾ ਹੈ, ਜਿਸਦਾ ਮਕਸਦ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਆਲਮੀ ਤੇ ਕੌਮੀ ਮੁਹਾਰਤ ਅਤੇ ਬਿਹਤਰੀਨ ਅਭਿਆਸਾਂ ਨੂੰ ਲਾਗੂ ਕਰਨਾ ਹੈ।