Become a member

Get the best offers and updates relating to Liberty Case News.

― Advertisement ―

spot_img
spot_img
HomeBig Newsਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ

ਚੰਡੀਗੜ੍ਹ / ਹੁਸ਼ਿਆਰਪੁਰ; 4 ਮਈ 2026 – ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। ਪਿਛਲੇ ਕਈ ਸਾਲਾਂ ਤੋਂ ਉਹ ਗੋਡਿਆਂ ਦੇ ਅਸਹਿਣਯੋਗ ਦਰਦ ਨਾਲ ਜੂਝ ਰਹੀ ਸੀ, ਜਿਸ ਕਾਰਨ ਉਸ ਦੀ ਦੁਨੀਆ ਬਸ ਦਰਦਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਈ ਸੀ। ਉਹ ਬਿਨਾਂ ਸਹਾਰੇ ਤੋੰ ਚੱਲ ਨਹੀਂ ਸੀ ਸਕਦੀ ਅਤੇ ਹਰ ਦਿਨ ਸੰਘਰਸ਼ ਜਿਹਾ ਲੱਗਦਾ ਸੀ।

ਅੱਜ, ਕੇਵਲ ਕੌਰ ਫਿਰ ਤੋਂ ਆਪਣੇ ਪੈਰਾਂ ‘ਤੇ ਖੜ੍ਹੀ ਹੋਣ ਵੱਲ ਵਧ ਰਹੀ ਹੈ, ਉਹ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ—ਜਿਸ ਦਾ ਸਿਹਰਾ ਭਗਵੰਤ ਮਾਨ ਸਰਕਾਰ ਦੀ ਸਿਹਤ ਪਹਿਲਕਦਮੀ ਨੂੰ ਜਾਂਦਾ ਹੈ।

‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਉਹਨਾਂ ਦੇ ਗੋਡਿਆਂ ਦਾ ਅਪ੍ਰੇਸ਼ਨ ‘ਪੰਜਾਬ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼’ ਜਲੰਧਰ ਵਿਖੇ ਸਫ਼ਲਤਾਪੂਰਵਕ ਕੀਤਾ ਗਿਆ। ਕਿਸੇ ਵਕਤ ਪਰਿਵਾਰ ਨੂੰ ਇਹ ਇਲਾਜ ਵਿਤੋਂ ਬਾਹਰ ਲਗਦਾ ਸੀ ਕਿਓਂਕਿ ਆਪ੍ਰੇਸ਼ਨ ਤੇ ਪਹਿਲਾਂ ਕਰੀਬ 1.5 ਲੱਖ ਰੁਪਏ ਦਾ ਖਰਚ ਹੁੰਦਾ ਸੀ, ਜੋ ਹੁਣ ਬਿਲਕੁਲ ਮੁਫ਼ਤ ਕੀਤਾ ਗਿਆ।

ਕੇਵਲ ਕੌਰ ਦੇ ਪੁੱਤਰ ਮਨਦੀਪ ਸਿੰਘ, ਜੋ ਕਿਸਾਨ ਹੈ , ਇਹਨਾਂ ਮੁਸ਼ਕਿਲ ਸਮਿਆਂ ਨੂੰ ਯਾਦ ਕਰਦੇ ਹੋਏ ਭਾਵੁਕ ਹੋ ਜਾਂਦਾ ਹੈ । ਲਗਭਗ ਪੰਜ ਸਾਲ ਤੱਕ ਉਸਦੀ ਮਾਂ ਲਗਾਤਾਰ ਦਰਦ ਵਿੱਚ ਰਹੀ। ਉਨ੍ਹਾਂ ਨੇ ਕਈ ਡਾਕਟਰਾਂ ਨਾਲ ਸਲਾਹ ਕੀਤੀ, ਦਵਾਈਆਂ ਲਈਆਂ, ਪਰ ਕੋਈ ਸਥਾਈ ਰਾਹਤ ਨਹੀਂ ਮਿਲੀ। ਆਖ਼ਿਰਕਾਰ ਹਾਲਤ ਐਸੀ ਹੋ ਗਈ ਕਿ ਬਿਨਾਂ ਸਹਾਰੇ ਇੱਕ ਕਦਮ ਵੀ ਚੱਲਣਾ ਔਖਾ ਹੋ ਗਿਆ।

ਉਹ ਦੱਸਦੇ ਹਨ, “ਜਦੋਂ ਮੇਰੇ ਮਾਤਾ ਜੀ ਪੂਰੀ ਤਰ੍ਹਾਂ ਨਿਰਭਰ ਹੋ ਗਏ, ਤਦ ਸਰਜਰੀ ਹੀ ਇਕੱਲੀ ਉਮੀਦ ਸੀ।”

ਮਨਦੀਪ ਨੇ ਪਹਿਲਾਂ ਅਖ਼ਬਾਰ ਵਿੱਚ ਇਸ ਯੋਜਨਾ ਬਾਰੇ ਪੜ੍ਹਿਆ ਸੀ ਅਤੇ ਹੈਲਥ ਕਾਰਡ ਬਣਵਾਇਆ, ਜੋ ਉਨ੍ਹਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਲੈ ਕੇ ਆਇਆ। ਹਸਪਤਾਲ ਦੀਆਂ ਕਾਰਵਾਈਆਂ ਤੋਂ ਬਾਅਦ 17 ਅਪ੍ਰੈਲ ਨੂੰ ਡਾ. ਅਨਿਤ ਸੱਚਰ ਅਤੇ ਉਨ੍ਹਾਂ ਦੀ ਟੀਮ ਨੇ ਲਗਭਗ ਦੋ ਘੰਟਿਆਂ ਦੀ ਪ੍ਰਕਿਰਿਆ ਵਿੱਚ ਸਰਜਰੀ ਸਫ਼ਲਤਾਪੂਰਵਕ ਪੂਰੀ ਕੀਤੀ।

ਹੁਣ ਰਿਕਵਰੀ ਸ਼ੁਰੂ ਹੋ ਚੁੱਕੀ ਹੈ, ਅਤੇ ਨਾਲ ਹੀ ਆਤਮ-ਸਨਮਾਨ ਤੇ ਸਕੂਨ ਦੀ ਵਾਪਸੀ ਵੀ। ਹਾਲਾਂਕਿ ਟਾਂਕੇ ਅਜੇ ਲੱਗੇ ਹੋਏ ਹਨ ਅਤੇ ਜਲਦੀ ਹੀ ਕੱਟ ਦਿੱਤੇ ਜਾਣਗੇ, ਪਰ ਜੋ ਦਰਦ ਸਾਲਾਂ ਤੋਂ ਉਹਨਾਂ ਦੀ ਜ਼ਿੰਦਗੀ ਦਾ ਹਿੱਸਾ ਸੀ, ਉਹ ਹੁਣ ਘਟਣ ਲੱਗਾ ਹੈ।

ਭਾਵੁਕ ਹੋ ਕੇ ਕੇਵਲ ਕੌਰ ਕਹਿੰਦੇ ਹਨ, “ਮੁੱਖ ਮੰਤਰੀ ਭਗਵੰਤ ਮਾਨ ਮੇਰੇ ਲਈ ਤੀਜੇ ਪੁੱਤਰ ਵਰਗੇ ਹਨ। ਮੇਰਾ ਆਪ੍ਰੇਸ਼ਨ ਬਿਨਾਂ ਇੱਕ vi ਪੈਸਾ ਖ਼ਰਚ ਕੀਤੇ ਹੋ ਗਿਆ। ਹੁਣ ਮੈਂ ਕਿਸੇ ‘ਤੇ ਬੋਝ ਨਹੀਂ ਹਾਂ। ਜ਼ਿੰਦਗੀ ਹੁਣ ਆਸਾਨ ਹੋਵੇਗੀ।”

ਪਰਿਵਾਰ ਲਈ ਇਹ ਸਿਰਫ਼ ਇੱਕ ਮੈਡੀਕਲ ਪ੍ਰਕਿਰਿਆ ਨਹੀਂ ਸੀ, ਬਲਕਿ ਆਤਮ-ਸਨਮਾਨ ਦੀ ਵਾਪਸੀ ਸੀ। ਮਨਦੀਪ ਦੱਸਦੇ ਹਨ ਕਿ ਭਾਵੇਂ ਉਨ੍ਹਾਂ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਆਰਥਿਕ ਮਦਦ ਵੀ ਸੰਭਵ ਸੀ, ਪਰ ਇਸ ਯੋਜਨਾ ਨੇ ਉਨ੍ਹਾਂ ਨੂੰ ਆਜ਼ਾਦੀ ਅਤੇ ਮਾਣ ਦਿੱਤਾ ।

ਉਨ੍ਹਾਂ ਇਹ ਵੀ ਦੱਸਿਆ ਕਿ ਕੇਵਲ ਕੌਰ ਦੇ ਨਾਲ —ਮੋਹਾਲੀ, ਹੁਸ਼ਿਆਰਪੁਰ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲਗਭਗ ਪੰਜ ਹੋਰ ਬਜ਼ੁਰਗ ਮਰੀਜ਼ਾਂ ਦਾ ਵੀ ਇਸੇ ਯੋਜਨਾ ਅਧੀਨ ਗੋਡਿਆਂ ਦਾ ਅਪ੍ਰੇਸ਼ਨ ਹੋਇਆ। ਸ਼ੁਰੂਆਤੀ ਟੈਸਟਾਂ ਵਿੱਚ ਕਰੀਬ 2,400 ਰੁਪਏ ਦਾ ਖ਼ਰਚ ਆਇਆ, ਪਰ ਪੂਰਾ ਇਲਾਜ ਮੁਫ਼ਤ ਰਿਹਾ।

ਮਨਦੀਪ ਅਨੁਸਾਰ, ਇਸ ਯੋਜਨਾ ਤਹਿਤ ₹10 ਲੱਖ ਤੱਕ ਦਾ ਮੁਫ਼ਤ ਇਲਾਜ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।

ਕੇਵਲ ਕੌਰ ਦੀ ਕਹਾਣੀ ਸਿਰਫ਼ ਇੱਕ ਸਫਲ ਆਪ੍ਰੇਸ਼ਨ ਦੀ ਕਹਾਣੀ ਨਹੀਂ ਹੈ ਸਗੋਂ ਇਹ ਇਸ ਗੱਲ ਦਾ ਸਪਸ਼ਟ ਉਦਾਹਰਨ ਹੈ ਕਿ ਜਦੋਂ ਸਹੀ ਸਮੇਂ ‘ਤੇ ਸਹੀ ਮਦਦ ਮਿਲਦੀ ਹੈ, ਤਾਂ ਉਹ ਸਿਰਫ਼ ਸਿਹਤ ਹੀ ਨਹੀਂ ਵਾਪਸ ਲਿਆਉਂਦੀ, ਬਲਕਿ ਉਮੀਦ, ਆਤਮ-ਸਨਮਾਨ ਅਤੇ ਜੀਵਨ ਜਿਉਣ ਦੀ ਇੱਛਾ ਵੀ ਵਾਪਸ ਲਿਆਉਂਦੀ ਹੈ।