Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ 'ਚ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ, ਲੱਖਾਂ ਲੋਕਾਂ...

ਪੰਜਾਬ ‘ਚ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ, ਲੱਖਾਂ ਲੋਕਾਂ ਨੂੰ ਮਿਲੇਗਾ ਲਾਭ

 

 

ਜਲੰਧਰ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦੇ ਇਲਾਜ ਦੀ ਮੁਫ਼ਤ ਸਹੂਲਤ ਦਿੱਤੀ ਗਈ ਹੈ। ਮਾਨ ਸਰਕਾਰ ਦਾ ਮਕਸਦ ਹੈ ਕਿ ਸੂਬਾ ਵਾਸੀਆਂ ਨੂੰ ਵੱਧ ਤੋਂ ਵੱਧ ਸਿਹਤ ਸਬੰਧੀ ਸਹੂਲਤਾਂ ਦਿੱਤੀਆਂ ਜਾਣ ਅਤੇ ਕਾਗਜ਼ ਰਹਿਤ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ।

ਸੂਬਾ ਵਾਸੀਆਂ ਦਾ ਕਹਿਣਾ ਹੈ ਕਿ ਮਾਨ ਸਰਕਾਰ ਵਲੋਂ ਚਲਾਈ ਇਹ ਸਕੀਮ ਲੋਕਾਂ ਲਈ ਬਹੁਤ ਵਧੀਆ ਉਪਰਾਲਾ ਹੈ ਅਤੇ ਇਸ ਸਕੀਮ ਤਹਿਤ ਹਰ ਬੰਦਾ ਭਾਵੇਂ ਉਹ ਗਰੀਬ ਹੋਵੇ ਜਾਂ ਅਮੀਰ, ਆਪਣਾ ਇਲਾਜ ਕਰਵਾ ਸਕਦਾ ਹੈ।

ਇਸ ਯੋਜਨਾ ਨਾਲ ਗਰੀਬ ਪਰਿਵਾਰਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਹੁਣ ਗਰੀਬ ਪਰਿਵਾਰ ਵੀ ਵੱਡੇ-ਵੱਡੇ ਹਸਪਤਾਲਾਂ ‘ਚ ਆਪਣਾ ਇਲਾਜ ਕਰਵਾ ਸਕਦੇ ਹਨ, ਜਦੋਂ ਕਿ ਪਹਿਲਾਂ ਵੱਡੇ ਹਸਪਤਾਲਾਂ ‘ਚ ਪੈਸੇ ਦੇਖੇ ਜਾਂਦੇ ਸਨ ਅਤੇ ਫਿਰ ਇਲਾਜ ਹੁੰਦਾ ਸੀ।