Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਭਾਰਤ ਦੌਰੇ 'ਤੇ ਆਏ ਫ਼ਰਾਂਸੀਸੀ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਗੁਰਦੁਆਰਾ ਬੰਗਲਾ ਸਾਹਿਬ ਹੋਏ...

ਭਾਰਤ ਦੌਰੇ ‘ਤੇ ਆਏ ਫ਼ਰਾਂਸੀਸੀ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਗੁਰਦੁਆਰਾ ਬੰਗਲਾ ਸਾਹਿਬ ਹੋਏ ਨਤਮਸਤਕ

 

ਨਵੀਂ ਦਿੱਲੀ: ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਇਨ੍ਹੀਂ ਦਿਨੀਂ ਭਾਰਤ ਦੇ ਦੌਰੇ ‘ਤੇ ਆਏ ਹੋਏ ਹਨ। ਇਸ ਦੌਰਾਨ ਜਿੱਥੇ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਚਰਚਾ ਹੋ ਰਹੀ ਹੈ, ਉੱਥੇ ਹੀ ਰਾਸ਼ਟਰਪਤੀ ਮੈਕਰੋਨ ਭਾਰਤੀ ਸੰਸਕ੍ਰਿਤੀ ਅਤੇ ਅਧਿਆਤਮਿਕਤਾ ਦੇ ਰੰਗ ਵਿੱਚ ਰੰਗੇ ਹੋਏ ਨਜ਼ਰ ਆਏ। ਇਸ ਦੌਰੇ ਦੌਰਾਨ ਰਾਸ਼ਟਰਪਤੀ ਮੈਕਰੋਨ ਨੇ ਦਿੱਲੀ ਦੇ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਸਿਰ ‘ਤੇ ਰੁਮਾਲ ਸਜਾ ਗੁਰੂ ਘਰ ਪਹੁੰਚੇ ਮੈਕਰੋਨ

ਗੁਰਦੁਆਰਾ ਸਾਹਿਬ ਪਹੁੰਚਣ ‘ਤੇ ਰਾਸ਼ਟਰਪਤੀ ਮੈਕਰੋਨ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਮਰਿਆਦਾ ਅਨੁਸਾਰ ਆਪਣੇ ਸਿਰ ‘ਤੇ ਰੁਮਾਲ ਸਜਾਇਆ ਅਤੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਸ਼ਾਂਤੀ ਅਤੇ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ। ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।