Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕਿਸ਼ਤਵਾੜ 'ਚ ਗੈਸ ਸਿਲੰਡਰ ਬਲਾਸਟ, ਪੰਜ ਘਰ ਸੜ ਕੇ ਸੁਆਹ, ਦੋ ਲੋਕ...

ਕਿਸ਼ਤਵਾੜ ‘ਚ ਗੈਸ ਸਿਲੰਡਰ ਬਲਾਸਟ, ਪੰਜ ਘਰ ਸੜ ਕੇ ਸੁਆਹ, ਦੋ ਲੋਕ ਜ਼ਖਮੀ

 

ਜੰਮੂ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਐਲਪੀਜੀ ਗੈਸ ਸਿਲੰਡਰ ਫਟਣ ਕਾਰਨ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਤੋਂ ਬਾਅਦ ਲੱਗੀ ਅੱਗ ਨਾਲ ਪੰਜ ਘਰ ਸੜ ਕੇ ਸੁਆਹ ਹੋ ਗਏ, ਜਦੋਂ ਕਿ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਹੋਏ ਦੋ ਲੋਕ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਦੇਰ ਰਾਤ ਥਾਚਨਾ ਪਿੰਡ ਵਿਚ ਵਾਪਰੀ ਹੈ, ਜਿਥੇ ਪਹਿਲਾਂ ਇਕ ਮਕਾਨ ਨੂੰ ਅੱਗ ਲੱਗੀ। ਉਸ ਮਕਾਨ ਨੇ ਬਾਕੀ ਦੇ ਹੋਰ ਘਰਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ।

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ, ਪੁਲਸ, ਫੌਜ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ਬੁਝਾਉਣ ਲਈ ਇਕ ਸਾਂਝਾ ਅਭਿਆਨ ਸ਼ੁਰੂ ਕੀਤਾ। ਅਧਿਕਾਰੀਆਂ ਅਨੁਸਾਰ ਅੱਗ ਬੁਝਾਊ ਗੱਡੀਆਂ ਨੂੰ ਤੁਰੰਤ ਦੂਰ-ਦੁਰਾਡੇ ਇਲਾਕੇ ਵਿੱਚ ਭੇਜਿਆ ਗਿਆ ਅਤੇ ਅੱਗ ਨੂੰ ਫੈਲਣ ਤੋਂ ਰੋਕਣ ਲਈ ਨੇੜਲੇ ਘਰਾਂ ਤੋਂ ਐਲਪੀਜੀ ਸਿਲੰਡਰ ਹਟਾਏ ਗਏ। ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਪੰਕਜ ਸ਼ਰਮਾ, ਜਿਨ੍ਹਾਂ ਨੇ ਇਸ ਕਾਰਵਾਈ ਦੀ ਨਿਗਰਾਨੀ ਕੀਤੀ, ਨੇ ਕਿਹਾ ਕਿ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।