Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਲੰਬੀ ਛੁੱਟੀ 'ਤੇ ਗਿਆਨੀ ਰਘਬੀਰ ਸਿੰਘ !

ਲੰਬੀ ਛੁੱਟੀ ‘ਤੇ ਗਿਆਨੀ ਰਘਬੀਰ ਸਿੰਘ !

 

ਅੰਮ੍ਰਿਤਸਰ –ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਡਿਊਟੀ ਤੋਂ ਲਾਂਬੇ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗਿਆਨੀ ਰਘਬੀਰ ਸਿੰਘ ਨੂੰ ਕਈ ਮਹੀਨਿਆਂ ਦੀ ਲੰਮੀ ਛੁੱਟੀ ‘ਤੇ ਭੇਜਿਆ ਗਿਆ ਹੈ। ਗਿਆਨੀ ਰਘਬੀਰ ਸਿੰਘ ਦੀ ਥਾਂ ਗਿਆਨੀ ਅਮਰਜੀਤ ਸਿੰਘ ਸ੍ਰੀ ਦਰਬਾਰ ਸਾਹਿਬ ‘ਤੇ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਉਣਗੇ। 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦਾ ਲੰਮੀ ਛੁੱਟੀ ‘ਤੇ ਜਾਣਾ ਪੰਥਕ ਹਲਕਿਆਂ ਵਿੱਚ ਵੱਡੀ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਸੂਤਰਾਂ ਅਨੁਸਾਰ ਉਨ੍ਹਾਂ ਨੂੰ ਜ਼ਬਰੀ ਲੰਬੀ ਛੁੱਟੀ ‘ਤੇ ਭੇਜਿਆ ਗਿਆ ਹੈ। 27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵਿੱਚ ਗਿਆਨੀ ਰਘਬੀਰ ਸਿੰਘ ਬਾਰੇ ਵੱਡਾ ਫੈਸਲਾ ਆ ਸਕਦਾ ਹੈ। ਜਿਸ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਜਾ ਸਕਦੀਆਂ ਹਨ। ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ‘ਤੇ ਜਥੇਦਾਰ ਰਹਿੰਦਿਆਂ 2 ਦਸੰਬਰ ਵਾਲੇ ਸੁਣਾਏ ਫੈਸਲੇ ਤੋਂ ਬਾਅਦ ਕਾਫੀ ਚਰਚਾ ਵਿੱਚ ਆਏ ਸਨ। ਗਿਆਨੀ ਰਘਬੀਰ ਕਈ ਵਾਰ ਮੀਡੀਆ ਅੱਗੇ ਇਹ ਵੀ ਕਹਿੰਦੇ ਨਜ਼ਰ ਆਏ ਕਿ ਮੇਰਾ ਬੈਗ ਤਿਆਰ ਹੈ। ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਜ਼ੀਰਾਂ ਨੂੰ ਫਸੀਲ ਤੋਂ ਹੁਕਮ ਸੁਣਾਏ ਜਾਣ ਮਗਰੋਂ ਲਗਾਤਾਰ ਉਨ੍ਹਾਂ ਦੀ ਸੇਵਾਵਾਂ ਖਤਮ ਕਰਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ।