Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਗਿੱਪੀ ਗਰੇਵਾਲ, ਮੇਰਾ ਮੈਸੇਜ ਇਗਨੋਰ ਨਾ ਕਰੀਂ...! ਗਾਇਕ ਨੂੰ ਮਿਲੀ ਜਾਨੋਂ ਮਾਰਨ...

ਗਿੱਪੀ ਗਰੇਵਾਲ, ਮੇਰਾ ਮੈਸੇਜ ਇਗਨੋਰ ਨਾ ਕਰੀਂ…! ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

 

 

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਵੱਲੋਂ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਮੰਨੀਏ ਤਾਂ ਗੋਲਡੀ ਬਰਾੜ ਨੇ ਇਕ ਆਡੀਓ ਕਾਲ ਰਾਹੀਂ ਗਿੱਪੀ ਗਰੇਵਾਲ ਨੂੰ ਸੁਨੇਹਾ ਭੇਜਿਆ ਹੈ। ਇਸ ਆਡੀਓ ‘ਚ ਉਸ ਨੇ ਕਿਹਾ, “ਮੇਰਾ ਮੈਸੇਜ ਇਗਨੋਰ ਨਾ ਕਰਿਓ… ਨਹੀਂ ਤਾਂ ਗੋਲੀਆਂ…”। ਇਸ ਘਟਨਾ ਸੰਬੰਧੀ ਜਦੋਂ ‘ਜਗ ਬਾਣੀ’ ਵੱਲੋਂ ਗਿੱਪੀ ਗਰੇਵਾਲ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਗਿੱਪੀ ਨਾਲ ਫਿਲਹਾਲ ਸੰਪਰਕ ਨਹੀਂ ਹੋ ਸਕਿਆ ਪਰ ਉਨ੍ਹਾਂ ਦੀ ਟੀਮ ਨੇ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਧਮਕੀ ਮਿਲਣ ਦਾ ਇਹ ਕੋਈ ਪਹਿਲਾ ਮੌਕਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਗਿੱਪੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਆ ਚੁੱਕੀਆਂ ਹਨ।

 

ਹਾਲ ਹੀ ‘ਚ ਵਾਪਸ ਲਈ ਸੀ ਗਿੱਪੀ ਦੀ ਸੁਰੱਖਿਆ

ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਗਾਇਕ ਗਿੱਪੀ ਗਰੇਵਾਲ ਦੀ ਸੁਰੱਖਿਆ ਪੰਜਾਬ ਪੁਲਸ ਵਲੋਂ ਹਾਲ ਹੀ ਵਿਚ ਵਾਪਸ ਲੈ ਲਈ ਗਈ ਸੀ। ਇਹ ਕਾਰਵਾਈ ਉਸ ਸਮੇਂ ਅਮਲ ਵਿਚ ਲਿਆਂਦੀ ਗਈ ਜਦੋਂ ਗਿੱਪੀ ਗਰੇਵਾਲ ਨੇ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਤੁਰੰਤ ਬਾਅਦ ਹੀ ਗਿੱਪੀ ਦੀ ਸੁਰੱਖਿਆ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ। ਯਾਦ ਰਹੇ ਕਿ ਗਿੱਪੀ ਗਰੇਵਾਲ ਪਹਿਲਾਂ ਵੀ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਰਹੇ ਹਨ। ਖ਼ਤਰਨਾਕ ਗੈਂਗਸਟਰ ਦਿਲਪ੍ਰੀਤ ਬਾਬਾ ਵੱਲੋਂ ਵੀ ਗਿੱਪੀ ਨੂੰ ਕੁਝ ਸਮਾਂ ਪਹਿਲਾਂ ਧਮਕੀ ਦਿੱਤੀ ਗਈ।

 

ਹੁਣ ਫਿਰ ਮਿਲੀ ਧਮਕੀ

ਇਕ ਪਾਸੇ ਜਦੋਂ ਸਰਕਾਰ ਦੇ ਹੁਕਮਾਂ ‘ਤੇ ਗਿੱਪੀ ਗਰੇਵਾਲ ਦੀ ਸੁਰੱਖਿਆ ਵਾਪਸ ਲਈ ਗਈ ਹੈ ਅਤੇ ਦੂਜੇ ਪਾਸੇ ਗੈਂਗਸਟਰਾਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਗਿੱਪੀ ਗਰੇਵਾਲ ਦੀ ਸੁਰੱਖਿਆ ਵਾਪਸ ਲੈਣ ਦੀਆਂ ਖ਼ਬਰਾਂ ਵੀ ਜ਼ੋਰ-ਸ਼ੋਰ ਨਾਲ ਚੁੱਕੀਆਂ ਗਈਆਂ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਹੀ ਉਸ ਦਾ ਕਤਲ ਹੋ ਗਿਆ ਸੀ। ਇਸ ਮਾਮਲੇ ਵਿਚ ਵੀ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਣੀ ਵਾਜਬ ਨਹੀਂ ਹੈ।