Become a member

Get the best offers and updates relating to Liberty Case News.

― Advertisement ―

spot_img
spot_img
HomeBreaking News ਪੰਜਾਬ ਦੀਆਂ ਨਰਸਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਹੋਰ ਵੀ ਲਏ ਵੱਡੇ...

 ਪੰਜਾਬ ਦੀਆਂ ਨਰਸਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਹੋਰ ਵੀ ਲਏ ਵੱਡੇ ਫ਼ੈਸਲੇ

 

 

ਚੰਡੀਗੜ੍ਹ/ਜਲੰਧਰ  : ਸੂਬੇ ਭਰ ’ਚ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਮਿਸ਼ਨ ਤਹਿਤ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ’ਚ 311 ਨਰਸਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਲਿਆ ਗਿਆ।

 

ਸੀ. ਡੀ. ਪੀ. ਓਜ਼ ਦੀਆਂ 16 ਖ਼ਾਲੀ ਅਸਾਮੀਆਂ ਬਹਾਲ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਸਮਾਜਿਕ ਸੁਰੱਖਿਆ, ਔਰਤਾਂ ਤੇ ਬੱਚਿਆਂ ਨਾਲ ਸਬੰਧਿਤ ਸੂਬਾ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ (ਸੀ. ਡੀ. ਪੀ. ਓਜ਼) ਦੀਆਂ 16 ਖ਼ਾਲੀ ਅਸਾਮੀਆਂ ਨੂੰ ਬਹਾਲ ਕਰਕੇ ਪੀ. ਪੀ. ਐੱਸ. ਸੀ. ਰਾਹੀਂ ਇਸ ਭਰਤੀ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।