Saturday, January 11, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖਬਰੀ, ਸੂਬਾ ਸਰਕਾਰ ਨੇ ਕਰ 'ਤਾ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖਬਰੀ, ਸੂਬਾ ਸਰਕਾਰ ਨੇ ਕਰ ‘ਤਾ ਵੱਡਾ ਐਲਾਨ

ਚੰਡੀਗੜ੍ਹ : ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ। ਅੱਜ ਇੱਕ ਪ੍ਰੈਸ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਸੀ. ਆਰ. ਐੱਮ. ਮਸ਼ੀਨਰੀ ਦੀ ਖਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ, 2024 ਸ਼ਾਮ 5 ਵਜੇ ਤੱਕ agrimachinerypb.com ਉਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ । ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਮਸ਼ੀਨਰੀ ‘ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ 2024-25 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਰੀ ਦੀ ਖਰੀਦ ‘ਤੇ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਤੋਂ 21,830 ਅਰਜ਼ੀਆਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਹੁਣ ਤੱਕ 13,107 ਸੀ.ਆਰ.ਐੱਮ. ਮਸ਼ੀਨਾਂ ਲਈ  7,832 ਮਨਜ਼ੂਰੀ ਪੱਤਰ ਜਾਰੀ ਕਰ ਦਿੱਤੇ ਹਨ ਅਤੇ ਕਿਸਾਨਾਂ ਨੇ 5,833 ਸੀ.ਆਰ.ਐਮ. ਮਸ਼ੀਨਾਂ ਖਰੀਦ ਲਈਆਂ ਹਨ।