Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsGood News; ਈਰਾਨ ਨੇ ਅੰਤਰਰਾਸ਼ਟਰੀ ਉਡਾਣਾਂ ਲਈ ਖੋਲ੍ਹ'ਤਾ ਏਅਰਸਪੇਸ

Good News; ਈਰਾਨ ਨੇ ਅੰਤਰਰਾਸ਼ਟਰੀ ਉਡਾਣਾਂ ਲਈ ਖੋਲ੍ਹ’ਤਾ ਏਅਰਸਪੇਸ

 

ਇੰਟਰਨੈਸ਼ਨਲ : ਹੋਰਮੁਜ਼ ਨੂੰ ਖੋਲ੍ਹਣ ਦਾ ਐਲਾਨ ਕਰਨ ਤੋਂ ਬਾਅਦ ਈਰਾਨ ਨੇ ਸ਼ਨੀਵਾਰ ਨੂੰ ਇੱਕ ਅਹਿਮ ਫੈਸਲਾ ਲੈਂਦਿਆਂ ਆਪਣੇ ਏਅਰਸਪੇਸ (ਹਵਾਈ ਖੇਤਰ) ਨੂੰ ਵੀ ਅੰਸ਼ਕ ਤੌਰ ‘ਤੇ ਖੋਲ੍ਹ ਦਿੱਤਾ ਹੈ। ਇਸ ਫੈਸਲੇ ਨਾਲ ਅਰਬ ਦੇਸ਼ਾਂ ਵਿੱਚ ਫਸੇ ਉਹਨਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਜੋ ਆਪਣੇ ਘਰਾਂ ਨੂੰ ਪਰਤਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਈਰਾਨ ਦਾ ਏਅਰਸਪੇਸ ਅਮਰੀਕਾ ਅਤੇ ਇਜ਼ਰਾਈਲ ਨਾਲ ਜਾਰੀ ਜੰਗ ਕਾਰਨ ਕਾਫੀ ਸਮੇਂ ਤੋਂ ਬੰਦ ਸੀ। ਅਜਿਹੇ ਵਿਚ ਹੁਣ ਇਸ ਦਾ ਅੰਸ਼ਕ ਤੌਰ ‘ਤੇ ਖੁੱਲ੍ਹਣਾ ਇਹ ਸੰਕੇਤ ਦਿੰਦਾ ਹੈ ਕਿ ਹਾਲਾਤ ਹੌਲੀ-ਹੌਲੀ ਸੁਧਰ ਰਹੇ ਹਨ।

ਈਰਾਨ ਦੀ ਸਿਵਲ ਐਵੀਏਸ਼ਨ ਅਥਾਰਟੀ ਮੁਤਾਬਕ ਦੇਸ਼ ਦੇ ਪੂਰਬੀ ਹਿੱਸੇ ਦਾ ਹਵਾਈ ਖੇਤਰ ਹੁਣ ਟ੍ਰਾਂਜ਼ਿਟ ਉਡਾਣਾਂ ਲਈ ਖੋਲ੍ਹ ਦਿੱਤਾ ਗਿਆ ਹੈ। ਸਥਾਨਕ ਸਮੇਂ ਅਨੁਸਾਰ ਸਵੇਰੇ 7 ਵਜੇ ਤੋਂ ਕੁਝ ਹਵਾਈ ਅੱਡਿਆਂ ਨੂੰ ਦੁਬਾਰਾ ਕੰਮ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਹਾਲਾਂਕਿ, ਜ਼ਮੀਨੀ ਹਕੀਕਤ ਅਜੇ ਵੀ ਚਿੰਤਾਜਨਕ ਹੈ। ਫਲਾਈਟ ਟ੍ਰੈਕਿੰਗ ਡੇਟਾ ਅਨੁਸਾਰ ਅੰਤਰਰਾਸ਼ਟਰੀ ਏਅਰਲਾਈਨਾਂ ਅਜੇ ਵੀ ਈਰਾਨ ਦੇ ਉੱਪਰੋਂ ਲੰਘਣ ਦਾ ਜੋਖਮ ਨਹੀਂ ਲੈ ਰਹੀਆਂ ਅਤੇ ਲੰਬਾ ਰਸਤਾ ਤੈਅ ਕਰਕੇ ਆਪਣੇ ਟਿਕਾਣਿਆਂ ਤੱਕ ਪਹੁੰਚ ਰਹੀਆਂ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਏਅਰਲਾਈਨਾਂ ਅਜੇ ਪੂਰੀ ਤਰ੍ਹਾਂ ਭਰੋਸਾ ਨਹੀਂ ਜਤਾ ਪਾ ਰਹੀਆਂ।