Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ...

ਪੰਜਾਬ ‘ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

 

ਚੰਡੀਗੜ੍ਹ : ਪੰਜਾਬ ‘ਚ ਭਲਕੇ ਮਤਲਬ ਕਿ 4 ਮਾਰਚ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਹੋਲੀ ਦੇ ਤਿਉਹਾਰ ਨੂੰ ਲੈ ਕੇ ਕੀਤਾ ਗਿਆ ਹੈ। ਹੋਲੀ, ਜੋ ਕਿ ਰੰਗਾਂ, ਖੁਸ਼ੀਆਂ ਅਤੇ ਬੁਰਾਈ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ, ਭਾਰਤ ਭਰ ‘ਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਤਿਉਹਾਰ ਨਾ ਸਿਰਫ਼ ਸਰਦੀਆਂ ਦੇ ਅਖ਼ੀਰ ਅਤੇ ਬਸੰਤ ਰੁੱਤ ਦੇ ਆਗਮਨ ਦਾ ਸੁਆਗਤ ਕਰਦਾ ਹੈ, ਸਗੋਂ ਆਪਸੀ ਮਤਭੇਦ ਭੁਲਾ ਕੇ ਇੱਕ-ਦੂਜੇ ਨੂੰ ਰੰਗ ਲਗਾ ਕੇ ਗਲੇ ਮਿਲਣ ਅਤੇ ਭਾਈਚਾਰਕ ਸਾਂਝ ਵਧਾਉਣ ਦਾ ਸੁਨੇਹਾ ਵੀ ਦਿੰਦਾ ਹੈ।

ਇਸ ਪਵਿੱਤਰ ਅਤੇ ਰੰਗਾ ਦੇ ਤਿਉਹਾਰ ਦੇ ਮੱਦੇਨਜ਼ਰ 4 ਮਾਰਚ (ਬੁੱਧਵਾਰ) ਨੂੰ ਸੂਬੇ ਭਰ ‘ਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਸੰਸਥਾਵਾਂ (ਸਰਕਾਰੀ ਅਤੇ ਪ੍ਰਾਈਵੇਟ ਸਕੂਲ-ਕਾਲਜ) ਪੂਰੀ ਤਰ੍ਹਾਂ ਬੰਦ ਰਹਿਣਗੇ।

ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੇ ਤਹਿਤ ਐਲਾਨੀ ਗਈ ਹੈ, ਜਿਸ ਕਾਰਨ ਬੈਂਕਾਂ ‘ਚ ਵੀ ਇਸ ਦਿਨ ਕੰਮਕਾਜ ਨਹੀਂ ਹੋਵੇਗਾ। ਧਾਰਮਿਕ ਕੈਲੰਡਰ ਅਨੁਸਾਰ ਫੱਗਣ ਮਹੀਨੇ ਦੀ ਪੂਰਨਮਾਸ਼ੀ 2 ਮਾਰਚ ਤੋਂ ਸ਼ੁਰੂ ਹੋ ਕੇ 3 ਮਾਰਚ ਤੱਕ ਰਹੇਗੀ। ਇਸ ਵਾਰ ਹੋਲਿਕਾ ਦਹਿਨ 3 ਮਾਰਚ ਦੀ ਸ਼ਾਮ ਨੂੰ ਕੀਤਾ ਜਾਵੇਗਾ, ਜਦੋਂਕਿ ਰੰਗਾਂ ਵਾਲੀ ਹੋਲੀ 4 ਮਾਰਚ ਨੂੰ ਮਨਾਈ ਜਾਵੇਗੀ।