ਭੁਵਨੇਸ਼ਵਰ -ਉੜੀਸਾ ਸਰਕਾਰ ਨੇ 80 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਤੇ 80 ਫ਼ੀਸਦੀ ਤੋਂ ਜ਼ਿਆਦਾ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਸਮਾਜਿਕ ਸੁਰੱਖਿਆ ਪੈਨਸ਼ਨ ਰਾਸ਼ੀ ਵਿਚ 3 ਗੁਣਾ ਦੇ ਕਰੀਬ ਵਾਧਾ ਕੀਤਾ ਹੈ। ਸਰਕਾਰ ਨੇ ਪੈਨਸ਼ਨ ਨੂੰ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕਰਨ ਦਾ ਫ਼ੈਸਲਾ ਲਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਦੀ ਪ੍ਰਧਾਗਨੀ ਹੇਠ ਸੂਬਾ ਮੰਤਰੀਮੰਡਲ ਨੇ ਇਸ ਸਾਲ ਜਨਵਰੀ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਰਾਸ਼ੀ ਵਧਾਉਣ ਸਬੰਧੀ ਪ੍ਰਸਤਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੱਤਰਕਾਰਾਂ ਨੂੰ ਮੰਤਰੀ ਮੰਡਲ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਮਨੋਜ ਆਹੂਜਾ ਨੇ ਦੱਸਿਆ ਕਿ ਬਜ਼ੁਰਗਾਂ ਤੇ ਦਿਵਿਆਂਗਾਂ ਲਈ ਮਹੀਨਾਵਾਰ ਪੈਨਸ਼ਨ 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ।