ਬਿਜ਼ਨੈੱਸ : ਦੇਸ਼ ਵਿੱਚ ਪਾਈਪਡ ਨੈਚੁਰਲ ਗੈਸ (PNG) ਦੇ ਕੁਨੈਕਸ਼ਨਾਂ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਨੇ ਇੱਕ ਬਹੁਤ ਹੀ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਹੁਣ ਨਵੇਂ PNG ਕੁਨੈਕਸ਼ਨ ਲੈਣ ਵਾਲੇ ਗਾਹਕਾਂ ਨੂੰ 500 ਰੁਪਏ ਤੱਕ ਦੀ ਮੁਫ਼ਤ ਗੈਸ ਦਿੱਤੀ ਜਾਵੇਗੀ ਅਤੇ ਉਨ੍ਹਾਂ ਤੋਂ ਲਈ ਜਾਣ ਵਾਲੀ ਸਕਿਓਰਿਟੀ ਫੀਸ ਵੀ ਪੂਰੀ ਤਰ੍ਹਾਂ ਮੁਆਫ਼ ਕਰ ਦਿੱਤੀ ਗਈ ਹੈ।
31 ਮਾਰਚ ਤੱਕ ਮਿਲੇਗਾ ਫਾਇਦਾ
ਪੈਟਰੋਲੀਅਮ ਸੰਯੁਕਤ ਸਕੱਤਰ ਸੁਜਾਤਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਲ ਕੰਪਨੀਆਂ ਵੱਲੋਂ ਦਿੱਤੀ ਜਾ ਰਹੀ ਇਹ ਰਾਹਤ ਉਨ੍ਹਾਂ ਗਾਹਕਾਂ ਨੂੰ ਮਿਲੇਗੀ ਜੋ 31 ਮਾਰਚ 2026 ਤੱਕ ਨਵਾਂ ਕੁਨੈਕਸ਼ਨ ਲੈਣਗੇ। ਸਰਕਾਰ ਦਾ ਮੰਨਣਾ ਹੈ ਕਿ ਇਸ ਕਦਮ ਨਾਲ PNG ਕੁਨੈਕਸ਼ਨਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਵੇਗਾ।
ਇਨ੍ਹਾਂ ਲੋਕਾਂ ਨੂੰ ਹੁਣ ਨਹੀਂ ਮਿਲੇਗਾ LPG ਸਿਲੰਡਰ
ਨਵੇਂ ਹੁਕਮਾਂ ਤਹਿਤ, ਸਰਕਾਰ ਨੇ ਕਿਹਾ ਹੈ ਕਿ ਜਿਹੜੇ ਇਲਾਕਿਆਂ ਵਿਚ ਪਾਈਪਡ ਕੁਦਰਤੀ ਗੈਸ (PNG) ਕਨੈਕਟੀਵਿਟੀ ਉਪਲਬਧ ਹੈ, ਉੱਥੇ ਘਰਾਂ ਨੂੰ LPG ਗੈਸ ਦੀ ਸਪਲਾਈ ਤਿੰਨ ਮਹੀਨਿਆਂ ਦੇ ਅੰਦਰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਨੇ ਇਨ੍ਹਾਂ ਇਲਾਕਿਆਂ ਦੇ ਖਪਤਕਾਰ ਨੂੰ PNG ਗੈਸ ਕੁਨੈਕਸ਼ਨ ਲੈਣ ਲਈ ਆਦੇਸ਼ ਜਾਰੀ ਕੀਤੇ ਹਨ। ਇਹ ਕਦਮ ਗੈਸ ਨੈੱਟਵਰਕ ਦੇ ਵਿਸਥਾਰ ਨੂੰ ਤੇਜ਼ ਕਰਨ ਅਤੇ ਇੱਕ ਬਾਲਣ ‘ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਪੱਛਮੀ ਏਸ਼ੀਆ ਵਿੱਚ ਯੁੱਧ ਅਤੇ ਹੋਰ ਵਿਸ਼ਵਵਿਆਪੀ ਸਪਲਾਈ ਰੁਕਾਵਟਾਂ ਕਾਰਨ ਭਾਰਤ LPG ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਇਸ ਕਾਰਨ ਕਰਕੇ, ਸਰਕਾਰ ਘਰਾਂ ਅਤੇ ਵਪਾਰਕ ਖਪਤਕਾਰਾਂ ਨੂੰ PNG ‘ਤੇ ਜਾਣ ਲਈ ਉਤਸ਼ਾਹਿਤ ਕਰ ਰਹੀ ਹੈ। PNG ਸਿੱਧੇ ਪਾਈਪਲਾਈਨਾਂ ਰਾਹੀਂ ਰਸੋਈ ਵਿੱਚ ਸਪਲਾਈ ਕੀਤਾ ਜਾਂਦਾ ਹੈ, ਜਿਸ ਨਾਲ ਸਿਲੰਡਰਾਂ ਦੀ ਵਾਰ-ਵਾਰ ਬੁਕਿੰਗ ਦੀ ਜ਼ਰੂਰਤ ਖਤਮ ਹੋ ਜਾਂਦੀ ਹੈ।

