ਬਰਨਾਲਾ: ਭ੍ਰਿਸ਼ਟਾਚਾਰ ਵਿਰੁੱਧ ਨੌ ਟੋਲਰੈਂਸ ਦੀ ਨੀਤੀ ਨੂੰ ਲੈ ਕੇ ਅੱਗੇ ਵੱਧ ਰਹੀ ਭਗਵੰਤ ਸਰਕਾਰ ਨੇ ਅੱਜ ਭ੍ਰਿਸ਼ਟਾਚਾਰ ਵਿਰੁੱਧ ਇਕ ਵੱਡਾ ਐਕਸ਼ਨ ਲੈਂਦਿਆਂ ਸਿਵਲ ਸਰਜਨ ਬਰਨਾਲਾ ਅਤੇ ਸੀਨੀਅਰ ਸਹਾਇਕ ਨੂੰ ਪੰਜਾਬ ਸਿਵਿਲ ਸੇਵਾਵਾਂ ਨਿਯਮਾਂਵਲੀ 1970 ਦੇ ਨਿਯਮ 4 ਏ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਨ੍ਹਾਂ ਦਾ ਹੈੱਡਕੁਆਰਟਰ ਦਫ਼ਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਚੰਡੀਗੜ੍ਹ ਫਿਕਸ ਕੀਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਨੇ ਸਿਵਲ ਸਰਜਨ ਬਰਨਾਲਾ ਉੱਤੇ ਕਥਿਤ ਤੌਰ ‘ਤੇ ਦੋਸ਼ ਲਗਾਏ ਸਨ ਕਿ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਕਰਵਾਉਣ ਲਈ ਵੀ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਜਾਂਦਾ ਹੈ। ਇਸ ‘ਤੇ ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਅਨਿਲ ਗੋਇਲ ਨੂੰ ਜਾਂਚ ਅਫ਼ਸਰ ਨਿਯੁਕਤ ਕੀਤਾ ਗਿਆ ਸੀ। ਜਿਨ੍ਹਾਂ 27 ਅਗਸਤ ਨੂੰ ਬਰਨਾਲਾ ਵਿਖੇ ਆ ਕੇ ਜਾਂਚ ਕੀਤੀ ਸੀ ਜਿਸ ਵਿਚ ਉਨ੍ਹਾਂ ਸਿਵਲ ਸਰਜਨ ਨੂੰ ਲੰਬੀ ਛੁੱਟੀ, ਪਰਮੋਸ਼ਨ 4-9-14 ਦੀ ਪਲੇਸਮੈਂਟ ਅਤੇ ਪੈਨਸ਼ਨ ਕੇਸ ਨਾਲ ਸਬੰਧਤ ਰਿਕਾਰਡ ਲਿਆਉਣ ਲਈ ਵੀ ਨਿਰਦੇਸ਼ ਦਿੱਤੇ ਸਨ। ਸੂਤਰਾਂ ਤੋਂ ਪਤਾ ਚੱਲਿਆ ਸੀ ਕਿ ਸਿਵਲ ਸਰਜਨ ਡਾਕਟਰ ਹਰਿੰਦਰ ਸ਼ਰਮਾ ਨੇ ਜਾਂਚ ਦੌਰਾਨ ਡਾਇਰੈਕਟਰ ਸਾਹਮਣੇ ਕਾਫੀ ਕੁਝ ਮੰਨਿਆ ਸੀ