Friday, January 24, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ

ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ

 

 

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਰੋਕਣ ਅਤੇ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਸੂਬਾ ਸਰਕਾਰ ਵੱਲੋਂ ਤਹਿਸੀਲਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚਾਲੂ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਮੁੱਖ ਸਕੱਤਰ ਕਮ-ਵਿੱਤ ਕਮਿਸ਼ਨਰ (ਮਾਲ) ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿਚ ਆਖਿਆ ਗਿਆ ਹੈ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ਵਿਚ ਚਾਰ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਗਏ ਹਨ। ਇਨ੍ਹਾਂ ਵਿਚੋਂ ਦੋ ਸੀ.ਸੀ.ਟੀ.ਵੀ. ਕੈਮਰੇ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦੇ ਦਫਤਰ ਦੇ ਅੰਦਰ (ਜਿੱਥੇ ਵਸੀਕੇ ਤਸਦੀਕ ਕੀਤੇ ਜਾਂਦੇ ਹਨ) ਅਤੇ ਦੋ ਕੈਮਰੇ ਦਫਤਰ ਦੇ ਬਾਹਰ (ਜਿੱਥੇ ਪਬਲਿਕ ਇੰਤਜ਼ਾਰ ਕਰਦੀ ਹੈ) ਲਗਾਏ ਗਏ ਹਨ।

ਇਹ ਕੈਮਰੇ ਲਗਾਉਣ ਦਾ ਮੰਤਵ ਡਿਪਟੀ ਕਮਿਸ਼ਨਰ ਚੈੱਕ ਕਰ ਸਕਣ ਕਿ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰ ਵਿਚ ਉਪਲੱਬਧ ਹੋ ਕੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਵੇਖ ਸਕਣ ਕਿ ਪਬਲਿਕ ਨੂੰ ਵਸੀਕੇ ਦਰਜ ਕਰਵਾਉਣ ਵਿਚ ਕੋਈ ਦਿੱਕਤ ਤਾਂ ਨਹੀ ਆ ਰਹੀ। ਇਹ ਕੈਮਰੇ ਲਗਾਉਣ ਦਾ ਇਕ ਹੋਰ ਮਹੱਤਵਪੂਰਨ ਮੰਤਵ ਵਸੀਕੇ ਤਸਦੀਕ ਕਰਨ ਵਿਚ ਪਾਰਦਰਸ਼ਿਤਾ ਲਿਆਉਣਾ ਹੈ ਪਰ ਪਿਛਲੇ ਹਫਤੇ ਨਿਮਨਹਸਤਾਖਰ ਵੱਲੋਂ ਚੈੱਕ ਕਰਨ ਉਤੇ ਪਾਇਆ ਗਿਆ ਹੈ ਕਿ ਜਿਨ੍ਹਾਂ 180 ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ, ਉਨ੍ਹਾਂ ਵਿਚੋਂ ਸਿਰਫ ਤਿੰਨ ਕੈਮਰੇ ਚੱਲ ਰਹੇ ਸਨ। ਇਹ ਸਥਿਤੀ ਬਿਲਕੁਲ ਤਸੱਲੀਬਖਸ਼ ਨਹੀ ਹੈ।