ਚੰਡੀਗੜ੍ਹ – ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ 2024 ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਹੁਣ ਹਰ ਸਾਲ ਦੀ ਬਜਾਏ ਤਿੰਨ ਸਾਲ ਬਾਅਦ ਫਾਇਰ ਨਾਲ ਜੁੜੀ ਐੱਨ.ਓ.ਸੀ. ਲੈਣੀ ਹੋਵੇਗੀ। ਇਸ ਦੇ ਨਾਲ ਹੀ ਬਿੱਲ ਵਿਚ ਫਾਇਰ ਨਾਲ ਜੁੜੀਆਂ ਗਤੀਵਿਧੀਆਂ ਦਾ ਨਿਰੀਖਣ ਕਰਨ ਅਤੇ ਖ਼ਰਾਬ ਪ੍ਰਦਰਸ਼ਨ ‘ਤੇ ਸਜ਼ਾ ਦੇਣ ਲਈ ਢਾਂਚਾ ਵੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਕੁੜੀਆਂ ਦੀ ਭਰਤੀ ਨਾਲ ਜੁੜੇ ਨਿਯਮ ਵੀ ਬਦਲੇ ਜਾਣਗੇ। ਇਸ ਤੋਂ ਪਹਿਲਾਂ ਪੰਜਾਬ ਅਪਾਰਟਮੈਂਟ ਐਂਡ ਪਾਰਟੀ ਰੇਗੂਲੇਸ਼ਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ।
ਸੂਬੇ ਦੇ ਫਾਇਰ ਵਿਭਾਗ ਕੋਲ ਹੁਣ ਸਾਰੀਆਂ ਇਮਾਰਤਾਂ ‘ਤੇ ਫਾਇਰ ਟੈਕਸ ਲਗਾਉਣ ਦਾ ਅਧਿਕਾਰ ਹੋਵੇਗਾ। ਫਾਇਰ ਪ੍ਰਸ਼ਾਸਨ ਫਾਇਰ ਟੈਕਸ ‘ਤੇ ਸੈੱਸ ਵੀ ਲਗਾ ਸਕਦਾ ਹੈ। ਫਾਇਰ ਡਿਪਾਰਟਮੈਂਟ ਜਨਤਾ ਨੂੰ ਅੱਗ ਦੀ ਰੋਕਥਾਮ ਅਤੇ ਕੰਟਰੋਲ ਨਾਲ ਸਬੰਧਤ ਅਗਾਊਂ ਸੇਵਾਵਾਂ ਪ੍ਰਦਾਨ ਕਰਨ ਲਈ ਉਪਭੋਗਤਾ ਫ਼ੀਸਾਂ ਇਕੱਠੀ ਕਰ ਸਕਦਾ ਹੈ।
ਵਿਭਾਗ ਨੇ ਇਕ ਸੂਬੇ ਪੱਧਰੀ ਫਾਇਰ ਅਤੇ ਐਮਰਜੈਂਸੀ ਸੇਵਾ ਬਣਾਈ ਹੈ। ਇਸ ਦੀ ਦੀ ਅਗਵਾਈ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਵੱਲੋਂ ਕੀਤੀ ਜਾਵੇਗੀ, ਜੋ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿਚ ਤਕਨੀਕੀ ਅਧਿਕਾਰੀਆਂ ਦੀ ਮਦਦ ਕਰੇਗਾ। ਇਸ ਦੇ ਨਾਲ ਹੀ ਸਖ਼ਤ ਸਜ਼ਾ ਦੀ ਵੀ ਵਿਵਸਥਾ ਹੋਵੇਗੀ।