ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਲਈ ਪੰਜਾਬ ਸਰਕਾਰ ਦੀ ਤਾਰੀਫ਼ ਕੀਤੀ ਹੈ। ਪੰਜਾਬ ‘ਚ ਨਸ਼ਿਆਂ ਬਾਰੇ ਬੋਲਦਿਆਂ ਰਾਜਪਾਲ ਨੇ ਕਿਹਾ ਕਿ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਰਕਾਰ ਨੇ ਬੜੀ ਮਜ਼ਬੂਤੀ ਨਾਲ ਕਦਮ ਚੁੱਕੇ ਹਨ। ਰਾਜਪਾਲ ਇੱਥੇ ਸੈਕਟਰ-1 ਸਥਿਤ ਰਾਜਿੰਦਰ ਪਾਰਕ ‘ਚ ਪੁੱਜੇ ਸਨ, ਜਿੱਥੇ ਉਨ੍ਹਾਂ ਨੇ ਵਣ ਮਹੋਤਸਵ ਦਾ ਉਦਘਾਟਨ ਕੀਤਾ ਅਤੇ ਪੌਦੇ ਵੀ ਲਾਏ।