ਗੁਰਦਾਸਪੁਰ – ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਸਵੇਰੇ 8 ਵਜੇ, ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਸ਼ੁਰੂ ਹੋਈ ਸੀ ਅਤੇ 1 ਵਜੇ ਦੇ ਕਰੀਬ ਗਿਣਤੀ ਮੁਕੰਮਲ ਹੋਈ। 18 ਰਾਊਂਡਾਂ ਵਿਚ ਹੋਈ ਵੋਟਾਂ ਦੀ ਗਿਣਤੀ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕਰ ਲਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ 5,722 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ।
ਗੁਰਦੀਪ ਸਿੰਘ ਰੰਧਾਵਾ (ਆਪ) ਨੂੰ ਹੁਣ ਤੱਕ 59,004 ਵੋਟਾਂ ਪਈਆਂ ਹਨ। ਉਥੇ ਹੀ ਕਾਂਗਰਸ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦੂਜੇ ਨੰਬਰ ‘ਤੇ ਰਹੇ ਹਨ ਅਤੇ 53,322 ਵੋਟਾਂ ਪਈਆਂ ਹਨ ਅਤੇ ਭਾਜਪਾ ਤੀਜੇ ਨੰਬਰ ‘ਤੇ ਚੱਲ ਰਹੀ ਹੈ। ਭਾਜਪਾ ਦੇ ਉਮੀਦਵਾਰ ਰਵੀ ਕਰਨ ਸਿੰਘ ਕਾਹਲੋਂ ਨੂੰ 6,449 ਵੋਟਾਂ ਪਈਆਂ ਹਨ।