ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਸਮੇਤ 5 ਲੋਕਾਂ ਨੂੰ ਬਤੌਰ ਆਬਜ਼ਰਵਰ ਤਾਇਨਾਤ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਜੱਥੇਦਾਰ ਵਡਾਲਾ ਨੇ ਅਕਾਲੀ ਵਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਵਲੋਂ ਦਿੱਤਾ ਅਹੁਦਾ ਠੁਕਰਾ ਦਿੱਤਾ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ 7 ਮੈਂਬਰੀ ਕਮੇਟੀ ਦੇ ਫ਼ੈਸਲੇ ਮੁਤਾਬਕ ਹੀ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੰਗਤ ਨੇ ਇਸ ਨੂੰ ਮਾਨਤਾ ਨਹੀਂ ਦੇਣੀ ਹੈ ਅਤੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਹੋਣ ਦਾ ਠੱਪਾ ਨਹੀਂ ਲਗਵਾਉਣਾ।
ਦੱਸਣਯੋਗ ਹੈ ਕਿ ਅਕਾਲੀ ਦਲ ਨੇ ਨਾਰਾਜ਼ ਧੜੇ ਦੇ ਮੋਹਰੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਪਾਰਟੀ ਦੀ ਮੈਂਬਰਸ਼ਿਰਪ ਭਰਤੀ ਦੇ ਨਿਗਰਾਨ ਵਜੋਂ ਫਰੀਦਕੋਟ ਦਾ ਆਬਜ਼ਰਵਰ ਲਾਇਆ ਹੈ ਪਰ ਉਨ੍ਹਾਂ ਨੇ ਅਕਾਲੀ ਦਲ ਦੇ ਇਸ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।