Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਹਰੀਵੰਸ਼ ਲਗਾਤਾਰ ਤੀਜੀ ਵਾਰ ਬਣੇ ਰਾਜ ਸਭਾ ਦੇ ਡਿਪਟੀ ਸਪੀਕਰ, ਬਿਨਾਂ ਵਿਰੋਧ...

ਹਰੀਵੰਸ਼ ਲਗਾਤਾਰ ਤੀਜੀ ਵਾਰ ਬਣੇ ਰਾਜ ਸਭਾ ਦੇ ਡਿਪਟੀ ਸਪੀਕਰ, ਬਿਨਾਂ ਵਿਰੋਧ ਚੁਣੇ ਗਏ

 

ਨਵੀਂ ਦਿੱਲੀ – ਨਾਮਜ਼ਦ ਮੈਂਬਰ ਹਰੀਵੰਸ਼ ਸ਼ੁੱਕਰਵਾਰ ਨੂੰ ਬਿਨਾਂ ਵਿਰੋਧ ਰਾਜ ਸਭਾ ਦੇ ਡਿਪਟੀ ਸਪੀਕਰ ਚੁਣੇ ਗਏ। ਪੱਤਰਕਾਰ ਤੋਂ ਰਾਜਨੇਤਾ ਬਣੇ ਹਰੀਵੰਸ਼ ਦਾ ਇਹ ਤੀਜਾ ਕਾਰਜਕਾਲ ਹੈ। ਹਰੀਵੰਸ਼ ਦਾ ਕਾਰਜਕਾਲ 9 ਅਪ੍ਰੈਲ ਨੂੰ ਖ਼ਤਮ ਹੋਣ ਤੋਂ ਬਾਅਦ ਰਾਜ ਸਭਾ ਦੇ ਡਿਪਟੀ ਸਪੀਕਰ ਦਾ ਅਹੁਦਾ ਖ਼ਾਲੀ ਹੋ ਗਿਆ ਸੀ।

ਕੇਂਦਰੀ ਮੰਤਰੀ ਅਤੇ ਸਦਨ ਦੇ ਨੇਤਾ ਜੇ.ਪੀ. ਨੱਢਾ ਨੇ ਹਰੀਵੰਸ਼ ਨੂੰ ਰਾਜ ਸਭਾ ਦਾ ਡਿਪਟੀ ਸਪੀਕਰ ਚੁਣਨ ਦਾ ਪਹਿਲਾ ਪ੍ਰਸਤਾਵ ਪੇਸ਼ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਹਰੀਵੰਸ਼ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ। ਇਹ ਪਹਿਲੀ ਵਾਰ ਹੈ ਕਿ ਕਿਸੇ ਨਾਮਜ਼ਦ ਮੈਂਬਰ ਨੂੰ ਡਿਪਟੀ ਸਪੀਕਰ ਚੁਣਿਆ ਗਿਆ ਹੈ।