ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਫ਼ੈਸਲਾ ਅੱਜ ਹੋ ਗਿਆ ਹੈ। ਦੱਸ ਦੇਈਏ ਐਡਵੋਕੇਟ ਹਰਜਿੰਦਰ ਸਿੰਘ ਫਿਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇਸ ਦੌਰਾਨ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਧਾਮੀ ਨੂੰ 107 ਵੋਟਾਂ ਮਿਲੀਆਂ ਹਨ ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪ੍ਰਾਪਤ ਹੋਈਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਪ੍ਰਧਾਨ ਬਣ ਗਏ ਹਨ।
ਵਰਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 148 ਮੈਂਬਰ ਸਨ। ਜਿਥੇ ਇਕ ਪਾਸੇ ਅਕਾਲੀ ਦਲ ਵੱਲੋਂ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦੂਜੇ ਪਾਸੇ ਬਾਗੀ ਧੜੇ ਵੱਲੋਂ ਬੀਬੀ ਜਗੀਰ ਕੌਰ ਪ੍ਰਧਾਨ ਨੇ ਅਹੁਦੇ ਲਈ ਚੋਣ ਲੜੀ। ਹਾਲਾਂਕਿ ਬੀਬੀ ਜਗੀਰ ਕੌਰ ਦਾ ਦਾਅਵਾ ਸੀ ਕਿ ਉਨ੍ਹਾਂ ਨੂੰ 125 ਮੈਂਬਰਾਂ ਦਾ ਸਮਰਥਨ ਹਾਸਲ ਹੈ।