ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤ ਵਿਚ ਫਿਨਲੈਂਡ ਦੇ ਰਾਜਦੂਤ ਕਿਮੋ ਲਾਹਦੇਵਿਰਤਾ ਨਾਲ ਮਿਲ ਕੇ ਅੱਜ ਇੱਥੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਲਈ ਇਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਪੰਜਾਬ ਭਵਨ ਵਿਖੇ ਸਿਖਲਾਈ ਪ੍ਰੋਗਰਾਮ ਦੇ ਉਦਘਾਟਨ ਉਪਰੰਤ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਦਾ ਇਹ ਬੈਚ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ 15 ਮਾਰਚ ਨੂੰ ਫਿਨਲੈਂਡ ਲਈ ਰਵਾਨਾ ਹੋਵੇਗਾ।
ਪਿਛਲੇ ਸਾਲ 21 ਅਕਤੂਬਰ ਤੋਂ 8 ਨਵੰਬਰ ਤੱਕ ਯੂਨੀਵਰਸਿਟੀ ਆਫ ਤੁਰਕੂ ਵਿਖੇ ਪਹਿਲੇ ਬੈਚ ਦੀ ਸਿਖਲਾਈ ਦੇ ਸਫਲਤਾਪੂਰਵਕ ਮੁਕੰਮਲ ਹੋਣ ਬਾਰੇ ਚਰਚਾ ਕਰਦਿਆਂ, ਸਿੱਖਿਆ ਮੰਤਰੀ ਨੇ ਭਾਰਤ ਵਿਚ ਫਿਨਲੈਂਡ ਦੇ ਰਾਜਦੂਤ ਕਿਮੋ ਲਾਹਦੇਵਿਰਤਾ ਅਤੇ ਯੂਨੀਵਰਸਿਟੀ ਆਫ ਤੁਰਕੂ ਦੇ ਮਾਹਿਰਾਂ ਨਾਲ ਸੂਬੇ ਵਿਚ ਸਕੂਲ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਅਤੇ ਫਿਨਲੈਂਡ ਵਿਚਕਾਰ ਸਿੱਖਿਆ ਦੇ ਖੇਤਰ ਵਿਚ ਸਹਿਯੋਗ ਨੂੰ ਹੋਰ ਵਧਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਲਈ ਜਾਣੇ ਜਾਂਦੇ ਫਿਨਲੈਂਡ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦਿੱਤਾ।
ਸੂਬੇ ਵਿਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਸਕੂਲ ਸਿੱਖਿਆ ਮੰਤਰੀ ਨੇ ਫਿਨਲੈਂਡ ਦੇ ਖਾਸ ਕਰਕੇ ਮੁੱਢਲੀ ਸਿੱਖਿਆ, ਅਧਿਆਪਕ ਸਿਖਲਾਈ ਅਤੇ ਡਿਜੀਟਲ ਸਿਖਲਾਈ ਵਰਗੇ ਖੇਤਰਾਂ ਵਿਚ ਨਵੀਨਤਾਕਾਰੀ ਵਿਦਿਅਕ ਅਭਿਆਸਾਂ ਤੋਂ ਸਿੱਖਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ