Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ 'ਚ ਸੇਵਾ ਕਰਨ ਪਹੁੰਚੇ ਹਰਜੋਤ ਬੈਂਸ

ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ‘ਚ ਸੇਵਾ ਕਰਨ ਪਹੁੰਚੇ ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ – ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨਾਂ ਦੀ ਇਕਤਰਤਾ ਵਿਚ ਹਰਜੋਤ ਬੈਂਸ ਨੂੰ ਬੀਤੇ ਦਿਨੀਂ ਧਾਰਮਿਕ ਸਜ਼ਾ ਲਗਾਈ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਹਰਜੋਤ ਬੈਂਸ ਨੂੰ ਧਾਰਮਿਕ ਸਜ਼ਾ ਵਿੱਚ ਗੁਰੂਘਰਾਂ ਦੇ ਜਾਂਦੇ ਰਸਤੇ ਸਾਫ਼ ਅਤੇ ਗੁਰੂ ਘਰ ਦੇ ਜੋੜੇ ਘਰ ਵਿੱਚ ਸੇਵਾ ਤੇ ਕੀਰਤਨ ਸਮੇਤ ਪਾਠ ਸਰਵਣ ਦੀ ਸੇਵਾ ਲਗਾਈ ਗਈ ਸੀ।

ਧਾਰਮਿਕ ਸੇਵਾ ਦੌਰਾਨ ਹਰਜੋਤ ਬੈਂਸ ਦਿੱਲੀ ਦੇ ਸੀਸਗੰਜ ਸਾਹਿਬ ਵਿਚ ਸੇਵਾ ਕਰਨ ਮਗਰੋਂ ਸ੍ਰੀ ਅਨੰਦਪੁਰ ਸਾਹਿਬ ਦੇ ਸੀਸਗੰਜ ਵਿਚ ਸੇਵਾ ਨਿਭਾਉਣ ਪਹੁੰਚੇ। ਇਥੇ ਦੱਸ ਦੇਈਏ ਕਿ ਹਰਜੋਤ ਬੈਂਸ ਦੋ ਦਿਨ ਦੀ ਸੇਵਾ ਵਿੱਚੋਂ ਇਕ ਦਿਨ ਸੇਵਾ ਪਰਸੋ ਕਰ ਗਏ ਸਨ ਅਤੇ ਮੁੱਢ ਉਹ ਅੱਜ ਵਰ੍ਹਦੇ ਮੀਂਹ ਵਿੱਚ ਸੇਵਾ ਕਰਨ ਲਈ ਦੂਜੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਜੋੜਾ ਘਰ ਵਿੱਚ ਪਹੁੰਚੇ। ਸੇਵਾ ਕਰਨ ਤੋਂ ਪਹਿਲਾਂ ਹਰਜੋਤ ਬੈਂਸ ਨੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉੱਥੇ ਹੀ ਆਪਣੀ ਭੁੱਲ ਬਖ਼ਸ਼ਾਉਣ ਲਈ ਗੁਰੂ ਸਾਹਿਬ ਤੋਂ ਮੁਆਫ਼ੀ ਮੰਗੀ ਅਤੇ ਜੋੜਾ ਘਰ ਵਿੱਚ ਸੇਵਾ ਸ਼ੁਰੂ ਕਰ ਦਿੱਤੀ।

Latest Articel

ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਕੱਢੀਆਂ ਅਸਾਮੀਆਂ ਦਾ ਇਸ਼ਤਿਹਾਰ ਲਿਆ ਵਾਪਸ

0
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਕੱਢੀਆਂ ਅਸਾਮੀਆਂ ਦਾ ਇਸ਼ਤਿਹਾਰ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪਬਲਿਕ ਨੋਟਿਸ ਵੀ...

ਪੰਜਾਬ ਵਿਚ ਵੱਡੀ ਵਾਰਦਾਤ, ਸ਼ਰੇਆਮ ਮਾਰਿਆ ਥਾਣੇਦਾਰ

0
ਧਨੌਲਾ : ਜ਼ਿਲੇ ਦੇ ਪਿੰਡ ਕਾਲੇਕੇ ਅੰਦਰ ਜ਼ਮੀਨੀ ਵਿਵਾਦ ਕਾਰਨ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਤ...

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

0
  ਚੰਡੀਗੜ੍ਹ, 11 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ...

ਵੱਡੀ ਖ਼ਬਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਨਵੇਂ ਅਕਾਲੀ ਦਲ ਦੇ ਪ੍ਰਧਾਨ

0
  ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ (ਬਾਗੀ) ਦਾ ਚੋਣ ਇਜਲਾਸ ਅੱਜ ਬੁਰਜ ਅਕਾਲੀ ਫੂਲਾ ਸਿੰਘ 'ਚ ਹੋਇਆ, ਜਿੱਥੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ...

Breaking News: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਪੁਲਸ ਨੇ ਕੀਤਾ ਡਿਟੇਨ

0
ਲੁਧਿਆਣਾ/ਨਵੀਂ ਦਿੱਲੀ (: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੁਲਸ ਨੇ ਹਿਰਾਸਤ ਵਿਚ ਲੈ...