ਮੋਹਾਲੀ – ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਜਾਣਨ ਲਈ ਹਰਪਾਲ ਚੀਮਾ ਪਹੁੰਚੇ, ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ-ਚਾਲ ਪੁੱਛਿਆ ਤੇ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਥੇ ਦੱਸ ਦੇਈਏ ਕਿ ਅਮਨ ਅਰੋੜਾ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਥੋੜ੍ਹੀ ਦੇਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਜਾਣਨ ਲਈ ਪਹੁੰਚਣਗੇ।
ਇਥੇ ਦੱਸ ਦੇਈਏ ਕਿ ਪਰਗਟ ਸਿੰਘ ਵੱਲੋਂ ਵੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਜਾਣਿਆ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਫੇਫੜਿਆਂ ‘ਚ ਹਲਕੀ ਸੋਜ ਦੇ ਕਾਰਨ ਬੀਤੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਹਨ। ਸ਼ਨੀਵਾਰ ਨੂੰ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੱਲੋਂ ਪਹੁੰਚ ਕੇ ਉਨ੍ਹਾਂ ਦਾ ਹਾਲ ਜਾਣਿਆ ਗਿਆ ਸੀ। ਉਨ੍ਹਾਂ ਬਾਹਰ ਆ ਕੇ ਦੱਸਿਆ ਸੀ ਕਿ ਮੁੱਖ ਮੰਤਰੀ ਮਾਨ ਹੁਣ ਪੂਰੀ ਤਰ੍ਹਾਂ ਠੀਕ ਹਨ। ਉਹ ਹੁਣ ਤੇਜ਼ੀ ਨਾਲ ਰਿਕਵਰੀ ਕਰ ਰਹੇ ਹਨ ਅਤੇ ਜਲਦੀ ਹੀ ਛੁੱਟੀ ਲੈ ਕੇ ਬਾਹਰ ਆ ਜਾਣਗੇ।