Saturday, July 26, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਹਰਪਾਲ ਚੀਮਾ ਨੇ ਯੂਨੀਅਨਾਂ ਨੂੰ ਭਰੋਸਾ; ‘ਆਪ’ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ...

ਹਰਪਾਲ ਚੀਮਾ ਨੇ ਯੂਨੀਅਨਾਂ ਨੂੰ ਭਰੋਸਾ; ‘ਆਪ’ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਬਾਰੇ ਸਰਗਰਮੀ ਨਾਲ ਕਰ ਰਹੀ ਕਾਰਵਾਈ

 

ਚੰਡੀਗੜ੍ਹ, 29 ਮਈ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਵੱਲੋਂ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮਹੱਤਵਪੂਰਨ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਯੂਨੀਅਨਾਂ ਦੀਆਂ ਜਾਇਜ਼ ਮੁੱਦਿਆਂ ਦੇ ਹੱਲ ਲਈ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਇੰਨ੍ਹਾਂ ਦਾ ਜਲਦੀ ਅਤੇ ਢੁਕਵਾਂ ਹੱਲ ਲੱਭਿਆ ਜਾ ਸਕੇ।

ਅੱਜ ਦੇ ਵਿਆਪਕ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣ ਵਾਲੀਆਂ ਯੂਨੀਅਨਾਂ ਵਿੱਚ ਪਾਵਰਕਾਮ ਅਤੇ ਟ੍ਰਾਂਸਕੋ ਕੰਟਰੈਕਟ ਇੰਪਲਾਈਜ਼ ਯੂਨੀਅਨ, ਹੋਮ ਗਾਰਡ ਐਸੋਸੀਏਸ਼ਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਯੂਨੀਅਨ, ਸਰਕਾਰੀ ਆਈ.ਟੀ.ਆਈ ਕੰਟਰੈਕਟ ਇੰਪਲਾਈਜ਼ ਯੂਨੀਅਨ, ਸਰਵ ਸਮਗਰਾ ਸਿੱਖਿਆ ਅਭਿਆਨ (ਮਿਡ-ਡੇਅ ਮੀਲ) ਦਫਤਰੀ ਕਰਮਚਾਰੀ ਯੂਨੀਅਨ, ਮੁੜ੍ਹ ਬਹਾਲ ਕੱਚੇ ਅਧਿਆਪਕ ਯੂਨੀਅਨ, ਵਿਸ਼ੇਸ਼ ਅਧਿਆਪਕ (ਆਈ.ਈ.ਆਰ.ਟੀ.) ਯੂਨੀਅਨ, ਅਤੇ ਮਾਸਟਰ ਕੇਡਰ ਯੂਨੀਅਨ ਸ਼ਾਮਲ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਆਪਣੀਆਂ ਚਿੰਤਾਵਾਂ ਅਤੇ ਮੰਗਾਂ ਨੂੰ ਵਿਆਪਕ ਰੂਪ ਵਿੱਚ ਪ੍ਰਗਟ ਕਰਨ ਲਈ ਲੋੜੀਂਦਾ ਪਲੇਟਫਾਰਮ ਪ੍ਰਦਾਨ ਕੀਤਾ। ਇੰਨ੍ਹਾਂ ਮੀਟਿੰਗਾਂ ਦੌਰਾਨ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਤਾਂ ਯੂਨੀਅਨ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਸਬੰਧਤ ਵਿਭਾਗ ਦੀ ਰਾਏ ਅਤੇ ਮੌਜੂਦਾ ਸਥਿਤੀ ਬਾਰੇ ਚਰਚਾ ਕੀਤੀ ਜਾ ਸਕੇ।
ਮੀਟਿੰਗਾਂ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਟੱਲ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਸੰਘਰਸ਼ ਕਰ ਰਹੀਆਂ ਕਈ ਕਰਮਚਾਰੀ ਯੂਨੀਅਨਾਂ ਨਾਲ ਸਰਗਰਮੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਨਿਆਂਪੂਰਨ ਅਤੇ ਲੋੜੀਂਦਾ ਹੱਲ ਲੱਭਿਆ ਜਾ ਸਕੇਗਾ।

ਅੱਜ ਹੋਈਆਂ ਮੀਟਿੰਗਾਂ ਦੌਰਾਨ ਪਾਵਰਕਾਮ ਅਤੇ ਟ੍ਰਾਂਸਕੋ ਕੰਟਰੈਕਟ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ, ਹੋਮ ਗਾਰਡ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਦੇ ਪ੍ਰਧਾਨ ਗੁਰਬਾਜ਼ ਸਿੰਘ, ਸਰਕਾਰੀ ਆਈ.ਟੀ.ਆਈ ਕੰਟਰੈਕਟ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੇਵਾ ਸਿੰਘ, ਸਰਵ ਸਮਗਰਾ ਸਿੱਖਿਆ ਅਭਿਆਨ (ਮਿਡ-ਡੇ ਮੀਲ) ਦਫਤਰੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ, ਮੁੜ੍ਹ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਪ੍ਰਧਾਨ ਵਿਸ਼ਾਲ ਸਾਹਨੀ, ਵਿਸ਼ੇਸ਼ ਅਧਿਆਪਕ (ਆਈ.ਈ.ਆਰ.ਟੀ.) ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਅਤੇ ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਵਾਸ਼ਿੰਗਟਨ ਸਿੰਘ ਨੇ ਆਪਣੀਆਂ ਯੂਨੀਅਨਾਂ ਦਾ ਪੱਖ ਪੇਸ਼ ਕੀਤਾ।