Monday, December 23, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjabPU ਦੇ ਮੁੱਦੇ 'ਤੇ ਹਰਸਿਮਰਤ ਬਾਦਲ ਦੀ ਕੇਂਦਰ ਨੂੰ ਖ਼ਾਸ ਅਪੀਲ

PU ਦੇ ਮੁੱਦੇ ‘ਤੇ ਹਰਸਿਮਰਤ ਬਾਦਲ ਦੀ ਕੇਂਦਰ ਨੂੰ ਖ਼ਾਸ ਅਪੀਲ

 

ਚੰਡੀਗੜ੍ਹ  : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਮਿਆਦ ਵਧਾਈ ਜਾਵੇ ਅਤੇ ਸੈਨੇਟ ਚੋਣਾਂ ਲਈ ਸਮਾਂ ਸਾਰਣੀ ਘੋਸ਼ਿਤ ਕੀਤੀ ਜਾਵੇ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਲਿਖੇ ਪੱਤਰ ‘ਚ ਹਰਸਿਮਰਤ ਬਾਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ‘ਚ ਸੈਨੇਟ ਚੋਣਾਂ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹੈ ਅਤੇ ਇਹ ਚੋਣਾਂ ਪਿਛਲੇ 31 ਅਕਤੂਬਰ ਨੂੰ ਸੈਨੇਟ ਦੀ ਮਿਆਦ ਪੂਰੀ ਹੋਣ ਦੇ ਬਾਵਜੂਦ ਨਹੀਂ ਕਰਵਾਈਆਂ ਗਈਆਂ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਯੂਨੀਵਰਸਿਟੀ ਦੇ ਪ੍ਰਸ਼ਾਸਨ ‘ਚ ਪੰਜਾਬ ਦੀ ਹਿੱਸੇਦਾਰੀ ਘਟਾਉਣ ਵਾਸਤੇ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸੈਨੇਟ 1904 ਤੋਂ ਪੰਜਾਬ ਯੂਨੀਵਰਸਿਟੀ ਦਾ ਪ੍ਰਸ਼ਾਸਨ ਚਲਾਉਣ ਵਾਲੀ ਗਵਰਨਿੰਗ ਬਾਡੀ ਹੈ ਅਤੇ ਇਸੇ ਤਰੀਕੇ ਰਹਿਣੀ ਚਾਹੀਦੀ ਹੈ। ਹਰਸਿਮਰਤ ਬਾਦਲ ਨੇ ਪੰਜਾਬ ਯੂਨੀਵਰਸਿਟੀ ‘ਚ ਪੰਜਾਬ ਦੀ ਭੂਮਿਕਾ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ 201 ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਸ ਸਦਕਾ ਪ੍ਰੀਖਿਆ ਫ਼ੀਸ ਅਤੇ ਪੰਜਾਬ ਸਰਕਾਰ ਦੀ 40 ਫ਼ੀਸਦੀ ਫੰਡਿੰਗ ਸਮੇਤ 200 ਕਰੋੜ ਰੁਪਏ ਪੰਜਾਬ ਯੂਨੀਵਰਸਿਟੀ ਨੂੰ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਬਾਕੀ ਦੀ 60 ਫ਼ੀਸਦੀ ਫੰਡਿੰਗ ਕੇਂਦਰ ਸਰਕਾਰ ਕਰਦੀ ਹੈ, ਜੋ ਕਿ ਜ਼ਿਆਦਾਤਰ ਪੰਜਾਬ ਦੇ ਟੈਕਸਾਂ ਤੋਂ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਅਤੇ ਆਰਥਿਕ ਯੋਗਦਾਨਾਂ ਦੇ ਬਾਵਜੂਦ ਸੈਨੇਟ ਚੋਣਾਂ ‘ਚ ਦੇਰੀ ਕੀਤੀ ਜਾ ਰਹੀ ਹੈ ਅਤੇ ਨਵੀਂ ਸਿੱਖਿਆ ਨੀਤੀ 2020 ਤਹਿਤ ਇਸ ਦਾ ਕੇਂਦਰੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।