ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਉਚੇਚੇ ਤੌਰ ‘ਤੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਨੂੰ ਪਹੁੰਚੇ ਹਨ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਦਾ ਸੈਸ਼ਨ ਵਿਚ ਆਉਣ ‘ਤੇ ਸਵਾਗਤ ਕੀਤਾ। ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਲਈ ਆਏ ਹਨ।