Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ 'ਚ ਗੰਭੀਰ ਬੀਮਾਰੀਆਂ ਨਾਲ ਨਜਿੱਠਣ ਲਈ ਸਿਹਤ ਮੰਤਰੀ ਨੇ ਜਾਰੀ ਕੀਤੇ...

ਪੰਜਾਬ ‘ਚ ਗੰਭੀਰ ਬੀਮਾਰੀਆਂ ਨਾਲ ਨਜਿੱਠਣ ਲਈ ਸਿਹਤ ਮੰਤਰੀ ਨੇ ਜਾਰੀ ਕੀਤੇ ਨਵੇਂ ਹੁਕਮ

ਪਟਿਆਲਾ-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਸਥਿਤ ਮੈਡੀਕਲ ਕਾਲਜ ਦਾ ਦੌਰਾ ਕਰਕੇ ਮੈਡੀਕਲ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਗੰਭੀਰ ਅਤੇ ਬੀਮਾਰ ਮਰੀਜਾਂ ਲਈ ਘਰ ਆਧਾਰਿਤ ਪੈਲਿਏਟਿਵ ਕੇਅਰ ਸੇਵਾਵਾਂ ਦੇ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

‘ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਰੀਜ਼ਾਂ ਨੂੰ ਗੁਣਵੱਤਾਪੂਰਨ ਅਤੇ ਸੰਵੇਦਨਸ਼ੀਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਖ਼ਾਸ ਕਰਕੇ ਗੰਭੀਰ ਅਤੇ ਲੰਬੇ ਸਮੇਂ ਤੋਂ ਪੀੜਤ ਮਰੀਜ਼ਾਂ ਲਈ ਪੈਲਿਏਟਿਵ ਕੇਅਰ ਬਹੁਤ ਜ਼ਰੂਰੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪੈਲਿਏਟਿਵ ਕੇਅਰ ਸੇਵਾਵਾਂ ਉਹ ਸਿਹਤ ਸੇਵਾਵਾਂ ਹਨ, ਜੋ ਗੰਭੀਰ, ਲੰਬੇ ਸਮੇਂ ਦੀਆਂ ਜਾਂ ਅਸਾਧ ਰੋਗਾਂ ਨਾਲ ਪੀੜਤ ਮਰੀਜ਼ਾਂ ਨੂੰ ਦਰਦ, ਤਕਲੀਫ਼ ਅਤੇ ਮਾਨਸਿਕ ਪੀੜਾ ਤੋਂ ਰਾਹਤ ਦੇਣ ਲਈ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਸੇਵਾਵਾਂ ਦਾ ਮੁੱਖ ਉਦੇਸ਼ ਬੀਮਾਰੀ ਦਾ ਇਲਾਜ ਹੀ ਨਹੀਂ, ਸਗੋਂ ਮਰੀਜ਼ ਅਤੇ ਉਸ ਦੇ ਪਰਿਵਾਰ ਦੀ ਜੀਵਨ ਗੁਣਵੱਤਾ ਨੂੰ ਬਿਹਤਰ ਬਣਾਉਣਾ ਹੁੰਦਾ ਹੈ। ਪੈਲਿਏਟਿਵ ਕੇਅਰ ਵਿੱਚ ਸਰੀਰਕ, ਮਾਨਸਿਕ, ਸਮਾਜਿਕ ਅਤੇ ਭਾਵਨਾਤਮਕ ਸਹਾਇਤਾ ਸ਼ਾਮਲ ਹੁੰਦੀ ਹੈ ਅਤੇ ਇਹ ਸੇਵਾਵਾਂ ਹਸਪਤਾਲ, ਓਪੀਡੀ ਜਾਂ ਮਰੀਜ਼ ਦੇ ਘਰ ਤੱਕ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।