Saturday, July 26, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਸਿਹਤ ਮੰਤਰੀ ਨੇ ਸਰਕਾਰੀ ਡਾਕਟਰ ਨੂੰ ਕੀਤਾ Suspend! ਲਾਇਸੰਸ ਰੱਦ ਕਰਨ ਤੇ...

ਸਿਹਤ ਮੰਤਰੀ ਨੇ ਸਰਕਾਰੀ ਡਾਕਟਰ ਨੂੰ ਕੀਤਾ Suspend! ਲਾਇਸੰਸ ਰੱਦ ਕਰਨ ਤੇ ਕਾਨੂੰਨੀ ਕਾਰਵਾਈ ਦੀ ਵੀ ਚੇਤਾਵਨੀ

ਖੰਨਾ : ਖੰਨਾ ਸਿਵਲ ਹਸਪਤਾਲ ਵਿਚ ਗਰਭਵਤੀ ਔਰਤ ਦਾ ਸਮੇਂ ਸਿਰ ਇਲਾਜ ਨਾ ਹੋਣ ‘ਤੇ ਸਿਹਤ ਮੰਤਰੀ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਜਨਾਨਾ ਮਾਹਰ ਡਾਕਟਰ ਨੂੰ Suspend ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਖੰਨਾ ਦੇ ਸਿਵਲ ਹਸਪਤਾਲ ਵਿਚ ਗਰਭਵਤੀ ਔਰਤ ਦਾ ਸਮੇਂ ਸਿਰ ਇਲਾਜ ਨਾ ਹੋਣ ਕਾਰਨ ਇਕ ਨਵਜੰਮੀ ਬੱਚੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਗਾਇਨੀਕੋਲੋਜਿਸਟ ਡਾ. ਕਵਿਤਾ ਸ਼ਰਮਾ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।

ਦੱਸਿਆ ਜਾ ਰਿਹਾ ਹੈ ਕਿ ਡਾ. ਕਵਿਤਾ ਡਿਊਟੀ ‘ਤੇ ਹੋਣ ਦੇ ਬਾਵਜੂਦ ਬਿਨਾਂ ਸੂਚਨਾ ਦਿੱਤੇ ਸਟੇਸ਼ਨ ਛੱਡ ਕੇ ਚਲੀ ਗਈ ਸੀ। ਐਮਰਜੈਂਸੀ ‘ਤੇ SMO ਨੇ ਖ਼ੁਦ ਫ਼ੋਨ ਕਰ ਕੇ ਉਸ ਨੂੰ ਹਸਪਤਾਲ ਆਉਣ ਲਈ ਕਿਹਾ ਪਰ ਉਹ ਨਹੀਂ ਆਈ। ਇਸ ਕਾਰਨ ਨਵਜੰਮੀ ਬੱਚੀ ਦੀ ਮੌਤ ਹੋ ਗਈ। SMO ਨੇ ਖ਼ੁਦ ਆਪ੍ਰੇਸ਼ਨ ਕਰ ਕੇ ਮਾਂ ਦੀ ਜਾਨ ਬਚਾਈ।

ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਖੰਨਾ ਪਹੁੰਚ ਕੇ ਡਾ. ਕਵਿਤਾ ਸ਼ਰਮਾ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਡਾਕਟਰ ਦੀਆਂ ਪਹਿਲਾਂ ਵੀ ਕਈ ਸ਼ਿਕਾਇਤਾਂ ਆ ਚੁੱਕੀਆਂ ਸਨ ਤੇ ਉਸ ਨੂੰ ਕਈ ਵਾਰ ਸਮਝਾਇਆ ਗਿਆ ਸੀ। ਪਰ ਅਜਿਹੀ ਗਲਤੀ ਨੂੰ ਕਿਸੇ ਕਿਸਮ ‘ਤੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਹ ਗਲਤੀ ਨਹੀਂ ਗੁਨਾਹ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਵੀ ਬਣਾਈ ਗਈ ਸੀ। ਜਾਂਚ ਵਿਚ ਮਹਿਲਾ ਡਾਕਟਰ ਦੀ ਗਲਤੀ ਸਾਹਮਣੇ ਆਈ ਸੀ, ਜਿਸ ਮਗਰੋਂ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਕਾਰਵਾਈ ਸਿਰਫ਼ ਮੁਅੱਤਲੀ ਤਕ ਸੀਮਤ ਨਹੀਂ ਰਹੇਗੀ, ਸਗੋਂ ਅੱਗੇ ਦੀ ਜਾਂਚ ਕਰ ਕੇ ਉਸ ਦਾ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ ਤੇ ਕੇਸ ਵੀ ਦਰਜ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।