Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ, ਅਦਾਲਤ ਵਲੋਂ ਆ...

ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ, ਅਦਾਲਤ ਵਲੋਂ ਆ ਸਕਦੈ ਵੱਡਾ ਫ਼ੈਸਲਾ

ਚੰਡੀਗੜ੍ਹ : ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸ਼ੁੱਕਰਵਾਰ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ‘ਚ ਸੁਣਵਾਈ ਹੋਵੇਗੀ। ਭੁੱਲਰ ਨੇ ਪਿਛਲੇ ਮਹੀਨੇ ਰਿਸ਼ਵਤ ਮਾਮਲੇ ‘ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ। ਭੁੱਲਰ ਦੇ ਵਕੀਲ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਸੀ. ਬੀ. ਆਈ. ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ। ਭੁੱਲਰ ਤਕਰੀਬਨ ਢਾਈ ਮਹੀਨਿਆਂ ਤੋਂ ਜੇਲ੍ਹ ‘ਚ ਹੈ ਅਤੇ ਟ੍ਰਾਇਲ ਸ਼ੁਰੂ ਹੋਣ ‘ਚ ਕਾਫ਼ੀ ਸਮਾਂ ਲੱਗੇਗਾ।

ਹੁਣ ਸੀ. ਬੀ. ਆਈ. ਨੇ ਜ਼ਮਾਨਤ ਅਰਜ਼ੀ ’ਤੇ ਜਵਾਬ ਦਾਖ਼ਲ ਕਰਨਾ ਹੈ। ਇਸ ਤੋਂ ਪਹਿਲਾਂ ਭੁੱਲਰ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਚ ਵਕੀਲ ਨੇ ਚਲਾਨ ਪੇਸ਼ ਨਾ ਹੋਣ ਦਾ ਹਵਾਲਾ ਦਿੱਤਾ ਸੀ।
ਹਾਲਾਂਕਿ ਇਸ ਦਲੀਲ ਨੂੰ ਅਦਾਲਤ ਨੇ ਨਹੀਂ ਮੰਨਿਆ ਅਤੇ ਅਰਜ਼ੀ ਰੱਦ ਕਰ ਦਿੱਤੀ ਸੀ। 16 ਅਕਤੂਬਰ ਨੂੰ ਸੀ. ਬੀ. ਆਈ. ਨੇ ਭੁੱਲਰ ਨੂੰ 8 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਸੀ। ਉਸ ਨਾਲ ਇਕ ਵਿਚੋਲੀਆ ਕ੍ਰਿਸ਼ਨੂ ਸ਼ਾਰਦਾ ਵੀ ਫੜ੍ਹਿਆ ਗਿਆ ਸੀ।