Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ 'ਚ ਰੂਹ ਕੰਬਾਊ ਹਾਦਸਾ : ਮਾਂ ਦੀਆਂ ਅਸਥੀਆਂ ਲਿਜਾਂਦੇ ਪੁੱਤ ਦੀ...

ਪੰਜਾਬ ‘ਚ ਰੂਹ ਕੰਬਾਊ ਹਾਦਸਾ : ਮਾਂ ਦੀਆਂ ਅਸਥੀਆਂ ਲਿਜਾਂਦੇ ਪੁੱਤ ਦੀ ਰਾਹ ‘ਚ ਮੌਤ

ਫਾਜ਼ਿਲਕਾ : ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਪਿੰਡ ਚਾਂਦਮਾਰੀ ਨਜ਼ਦੀਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 4 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੇਸਹਾਰਾ ਪਸ਼ੂ ਦੇ ਆਉਣ ਕਾਰਨ ਗੱਡੀ ਬੇਕਾਬੂ ਹੋਣ ਕਾਰਨ ਵਾਪਰਿਆ। ਜਾਣਕਾਰੀ ਮੁਤਾਬਕ ਰਵੀਕਾਂਤ ਨੇ ਦੱਸਿਆ ਕਿ ਉਸ ਦੇ ਸਾਲੇ ਦੀ ਸੱਸ ਦੀ ਮੌਤ ਹੋ ਗਈ ਸੀ, ਜਿਸ ਦੀਆਂ ਅਸਥੀਆਂ ਲੈ ਕੇ ਪਰਿਵਾਰ ਬਿਆਸ ਜਾ ਰਿਹਾ ਸੀ। ਅਬੋਹਰ ਦੀ ਜੰਮੂ ਬਸਤੀ ਵਾਸੀ ਮ੍ਰਿਤਕ ਔਰਤ ਦੇ ਪੁੱਤਰ ਸੂਰਜ ਛਾਬੜਾ ਸਮੇਤ ਕੁੱਲ 5 ਲੋਕ ਗੱਡੀ ‘ਚ ਸਵਾਰ ਹੋ ਕੇ ਜਾ ਰਹੇ ਸਨ।

ਇਸ ਦੌਰਾਨ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਪਿੰਡ ਚਾਂਦਮਾਰੀ ਨਜ਼ਦੀਕ ਅਚਾਨਕ ਅੱਗੇ ਬੇਸਹਾਰਾ ਪਸ਼ੂ ਆ ਗਿਆ ਅਤੇ ਕਾਰ ਬੇਕਾਬੂ ਹੋ ਗਈ ਅਤੇ ਦਰੱਖਤ ਨਾਲ ਜਾ ਟਕਰਾਈ। ਇਸ ਕਾਰਨ 5 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ। ਜਿੱਥੇ ਮ੍ਰਿਤਕ ਔਰਤ ਦੇ ਪੁੱਤਰ ਸੂਰਜ ਛਾਬੜਾ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ, ਜਦੋਂ ਕਿ ਬਾਕੀ 4 ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ।

 

ਥਾਣਾ ਸਦਰ ਫਾਜ਼ਿਲਕਾ ਦੇ ਐੱਸ. ਐੱਚ. ਓ. ਹਰਦੇਵ ਸਿੰਘ ਬੇਦੀ ਨੇ ਕਿਹਾ ਕਿ ਬੇਸਹਾਰਾ ਪਸ਼ੂ ਕਾਰਨ ਉਕਤ ਹਾਦਸਾ ਵਾਪਰਿਆ ਹੈ ਅਤੇ ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ ਅਤੇ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।