ਜਲੰਧਰ/ਫਗਵਾੜਾਫਗਵਾੜਾ ਵਿੱਚ ਨੈਸ਼ਨਲ ਹਾਈਵੇਅ ‘ਤੇ ਇਕ ਕਾਰ ਅਤੇ ਇਕ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਖਗੂੜੇ ਨੇੜੇ ਬਣ ਇਕ ਕੱਟ ‘ਤੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਐਕਸ. ਯੂ. ਵੀ. ਕਾਰ ਅਤੇ ਬਾਈਕ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਮੌਕੇ ‘ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਕਾਰ ਸਵਾਰਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਥੇ ਹੀ ਹਾਦਸੇ ਦਾ ਸ਼ਿਕਾਰ ਹੋਏ ਦੋਵੇਂ ਨੌਜਵਾਨਾਂ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।