ਫਗਵਾੜਾ- ਫਗਵਾੜਾ ਤੋਂ ਬੇਹੱਦ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਚੱਕ ਪ੍ਰੇਮਾਂ ਫਾਟਕ ਨੇੜੇ ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਭਰਾ-ਭੈਣ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਐਮਰਜੈਂਸੀ ਡਿਊਟੀ ‘ਤੇ ਤਾਇਨਾਤ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ‘ਤੇ ਪੁੱਜੇ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਸੀਕਰੀ ਵਜੋਂ ਹੋਈ ਹੈ, ਜਦਕਿ ਮ੍ਰਿਤਕ ਕੁੜੀ ਦੀ ਪਛਾਣ ਗੁਰਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ।
ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਸੀਕਰੀ ਦੇ ਰੂਪ ਵਿਚ ਹੋਈ ਹੈ ਜਦਕਿ ਕੁੜੀ ਦੀ ਪਛਾਣ ਗੁਰਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਲੁਧਿਆਣਾ ਦੇ ਰੂਪ ਵਿਚ ਹੋਈ ਹੈ। ਗੁਰਪ੍ਰੀਤ ਸਿੰਘ ਆਪਣੇ ਵੱਡੇ ਭਰਾ ਦਾ ਰਿੰਗ ਸੈਰੇਮਨੀ ਲਈ ਭੈਣ ਨੂੰ ਲੁਧਿਆਣਾ ਲੈਣ ਗਿਆ ਸੀ। ਮੌਕੇ ਉਤੇ ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਆਪਣੇ ਮਾਮੇ ਦੀ ਕੁੜੀ ਨੂੰ ਲੁਧਿਆਣਾ ਤੋਂ ਆਪਣੇ ਪਿੰਡ ਸੀਕਰੀ ਲੈ ਕੇ ਜਾ ਰਿਹਾ ਸੀ ਕਿ ਇਸੇ ਦੌਰਾਨ ਹੁਸ਼ਿਆਰਪੁਰ ਰੋਡ ਖਾਟੀ ਨੇੜੇ ਟਰਾਲੇ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਦੋਹਾਂ ਦੀ ਮੌਤ ਹੋ ਗਈ।