ਫ਼ਿਲੌਰ : ਪੰਜਾਬ ਵਿਚ ਪਈ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਜਲੰਧਰ ਤੋਂ ਲੁਧਿਆਣਾ ਜਾ ਰਹੀ ਰੋਡਵੇਜ਼ ਬੱਸ ਅਤੇ ਪ੍ਰਾਈਵੇਟ ਸਲੀਪਰ ਬੱਸ ਵਿਚ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਅੰਬੇਡਕਰ ਚੌਕ ਦੇ ਉੱਪਰ ਫਲਾਈਓਵਰ ‘ਤੇ ਵਾਪਰਿਆ, ਜਿੱਥੇ ਦੋਵੇਂ ਬੱਸਾਂ ਦੀ ਆਪਸੀ ਟੱਕਰ ਕਾਰਨ ਭਾਜੜਾਂ ਪੈ ਗਈਆਂ।
ਜਾਣਕਾਰੀ ਮੁਤਾਬਕ ਯੂ.ਪੀ. ਰੋਡਵੇਜ਼ ਦੀ ਬੱਸ ਜਲੰਧਰ ਤੋਂ ਲੁਧਿਆਣਾ ਜਾ ਰਹੀ ਸੀ। ਫ਼ਿਲੌਰ ਵਿਖੇ ਅੰਬੇਡਕਰ ਚੌਕ ਦੇ ਉੱਪਰ ਬਣੇ ਫ਼ਲਾਈਓਵਰ ‘ਤੇ ਇਸ ਦੀ ਪ੍ਰਾਈਵੇਟ ਬੱਸ ਨਾਲ ਟੱਕਰ ਹੋ ਗਈ। ਹਾਦਸੇ ਦੇ ਕਾਰਨ ਰੋਡਵੇਜ਼ ਦੀ ਬੱਸ ਹਾਈਵੇਅ ਫਲਾਈਓਵਰ ‘ਤੇ ਲੰਮਕ ਗਈ। ਗਨੀਮਤ ਇਹ ਰਹੀ ਕਿ ਹਾਦਸੇ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ, ਪਰ ਦੋਵੇਂ ਬੱਸਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਹਾਦਸੇ ਤੋਂ ਬਾਅਦ ਟ੍ਰੈਫ਼ਿਕ ਵਿਚ ਰੁਕਾਵਟ ਆਈ ਪਰ ਮੌਕੇ ‘ਤੇ ਪ੍ਰਸ਼ਾਸਨ ਨੇ ਪਹੁੰਚ ਕੇ ਆਵਾਜਾਈ ਸ਼ੁਰੂ ਕਰਵਾ ਦਿੱਤੀ ਹੈ।