ਬਮਾਕੋ —ਮੱਧ ਮਾਲੀ ‘ਚ ਵੀਰਵਾਰ ਨੂੰ ਦੋ ਬੱਸਾਂ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਟੱਕਰ ‘ਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 48 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਛੇ ਦੀ ਹਾਲਤ ਗੰਭੀਰ ਹੈ। ਇਹ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਦਿੱਤੀ। ਮਾਲੀਅਨ ਟਰਾਂਸਪੋਰਟ ਮੰਤਰਾਲੇ ਦੁਆਰਾ ਜਾਰੀ ਇੱਕ ਪ੍ਰੈਸ ਬਿਆਨ ਅਨੁਸਾਰ ਇਹ ਹਾਦਸਾ ਮੱਧ ਮਾਲੀ ਦੇ ਓਆਨੇ ਵਿੱਚ ਨੈਸ਼ਨਲ ਰੋਡ 6 ‘ਤੇ ਵੀਰਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 8:30 ਵਜੇ ਵਾਪਰਿਆ, ਜਿਸ ਨਾਲ ਬਹੁਤ ਜ਼ਿਆਦਾ ਨੁਕਸਾਨ ਹੋਇਆ।
ਹਾਦਸੇ ਵਿੱਚ ਇੱਕ ਡਰਾਈਵਰ ਦੀ ਵੀ ਮੌਤ ਹੋ ਗਈ। ਪ੍ਰੈਸ ਰਿਲੀਜ਼ ਅਨੁਸਾਰ ਦੁਰਘਟਨਾ ਦੇ ਸੰਭਾਵਿਤ ਕਾਰਨ ਬਹੁਤ ਜ਼ਿਆਦਾ ਰਫਤਾਰ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਸਨ ਅਤੇ ਸਹੀ ਹਾਲਾਤ ਨੂੰ ਸਪੱਸ਼ਟ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।