ਨੈਸ਼ਨਲ : ਅੱਜ ਦੇਸ਼ ਭਰ ਵਿੱਚ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਦਿੱਲੀ-ਐਨਸੀਆਰ ਨੂੰ ਛੱਡ ਕੇ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਠੰਢ ਵਧ ਰਹੀ ਹੈ। ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹਿੰਦੀ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ਵਿਚ ਤੇਜ਼ ਹਨੇਰੀ, ਬਿਜਲੀ ਡਿੱਗਣ ਅਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ ਅਤੇ 8-9 ਦਸੰਬਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮਾਹਰਾਂ ਦਾ ਕਹਿਣਾ ਹੈ ਕਿ ਮੀਂਹ ਤੋਂ ਬਾਅਦ ਮੌਸਮ ਵਿਚ ਭਾਰੀ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਸਰਦੀ ਆਪਣਾ ਰੰਗ ਦਿਖਾਉਂਦੀ ਨਜ਼ਰ ਆਵੇਗੀ।
ਦੂਜੇ ਪਾਸੇ ਪੰਜਾਬ ਦੇ ਤਾਪਮਾਨ ਵਿਚ ਬਦਲਾਅ ਆ ਰਿਹਾ ਹੈ ਅਤੇ ਵਧੇਰੇ ਤਾਪਮਾਨ ਵਿਚ ਗਿਰਾਵਟ ਦੇਖਣ ਨੂੰ ਮਿਲੀ ਹੈ, ਜੋ ਕਿ ਬਦਲਦੇ ਮੌਸਮ ਵੱਲ ਇਸ਼ਾਰਾ ਕਰ ਰਹੀ ਹੈ। ਪੰਜਾਬ ਦਾ ਵਧੇਰੇ ਤਾਪਮਾਨ ਬਠਿੰਡਾ ਵਿਚ 26.1 ਡਿਗਰੀ ਜਦ ਕਿ ਘੱਟੋ-ਘੱਟ ਤਾਪਮਾਨ ਵਿਚ ਪਠਾਨਕੋਟ ਦਾ 5.7, ਜਦਕਿ ਬਠਿੰਡਾ ਵਿਚ 4.8 ਡਿਗਰੀ ਰਿਕਾਰਡ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਵਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਮੌਸਮ ਸਬੰਧੀ ਜੋ ਸੰਭਾਵਨਾ ਪ੍ਰਗਟਾਈ ਗਈ ਹੈ, ਉਸ ਮੁਤਾਬਕ ਰਾਜਧਾਨੀ ਦਿੱਲੀ ਸਮੇਤ ਉੱਤਰ ਭਾਰਤ ਦੇ ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ ਵਿਚ ਅਗਲੇ 24 ਤੋਂ 48 ਘੰਟਿਆਂ ਦੌਰਾਨ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ।ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਅਸਾਮ, ਮੇਘਾਲਿਆ ਅਤੇ ਉੱਤਰ-ਪੂਰਬੀ ਰਾਜ ਧੁੰਦ ਅਤੇ ਸੀਤ ਲਹਿਰ ਨਾਲ ਪ੍ਰਭਾਵਿਤ ਹੋਣਗੇ।