Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਹਾਏ ਗਰਮੀ...! ਹੁਣ ਤੱਕ 7 ਮੌਤਾਂ, ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਅਲਰਟ...

ਹਾਏ ਗਰਮੀ…! ਹੁਣ ਤੱਕ 7 ਮੌਤਾਂ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਅਲਰਟ ਜਾਰੀ

 

ਨੈਸ਼ਨਲ : ਦੇਸ਼ ਭਰ ‘ਚ ਗਰਮੀ ਦਾ ਕਹਿਰ ਇਸ ਕਦਰ ਵਧ ਗਿਆ ਹੈ ਕਿ ਹੁਣ ਅਸਮਾਨ ਤੋਂ ਅੱਗ ਦੇ ਗੋਲੇ ਵਰ੍ਹਨੇ ਸ਼ੁਰੂ ਹੋ ਗਏ ਹਨ। ਕਈ ਇਲਾਕਿਆਂ ‘ਚ ਪਾਰਾ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਦੇ ਇਸ ਬਦਲੇ ਮਿਜ਼ਾਜ ਕਾਰਨ ਮਹਾਰਾਸ਼ਟਰ ‘ਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 31 ਲੋਕ ਬੀਮਾਰ ਦੱਸੇ ਜਾ ਰਹੇ ਹਨ। ਮਹਾਰਾਸ਼ਟਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਦਰਦਨਾਕ ਖ਼ਬਰਾਂ ਸਾਹਮਣੇ ਆਈਆਂ ਹਨ। ਵਾਸ਼ਿਮ ਜ਼ਿਲ੍ਹੇ ਵਿੱਚ ਇੱਕ 25 ਸਾਲਾ ਨੌਜਵਾਨ ਦੀ 43 ਡਿਗਰੀ ਤਾਪਮਾਨ ਵਿੱਚ ਖੇਤ ਵਿੱਚ ਕੰਮ ਕਰਦੇ ਸਮੇਂ ਮੌਤ ਹੋ ਗਈ। ਲਾਤੂਰ ਅਤੇ ਅਹਿਲਿਆਨਗਰ ਵਿੱਚ ਵੀ ਕਿਸਾਨਾਂ ਦੀ ਖੇਤਾਂ ਵਿੱਚ ਕੰਮ ਕਰਦੇ ਸਮੇਂ ਲੂ ਲੱਗਣ ਕਾਰਨ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।

ਅਕੋਲਾ ਵਿੱਚ ਇੱਕ ਆਟੋ ਡਰਾਈਵਰ ਆਪਣੇ ਵਾਹਨ ਵਿੱਚ ਹੀ ਮ੍ਰਿਤਕ ਪਾਇਆ ਗਿਆ, ਜਿਸ ਦੀ ਵਜ੍ਹਾ ਭਿਆਨਕ ਗਰਮੀ ਮੰਨੀ ਜਾ ਰਹੀ ਹੈ। ਸੋਲਾਪੁਰ ਅਤੇ ਜਲਗਾਓਂ ਵਿੱਚ ਵੀ ਗਰਮੀ ਕਾਰਨ ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ।

 

ਪੰਜਾਬ ਸਮੇਤ ਕਈ ਸੂਬਿਆਂ ਲਈ ‘ਯੈਲੋ ਅਲਰਟ’ ਜਾਰੀ
ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ 21 ਤੋਂ 24 ਅਪ੍ਰੈਲ ਤੱਕ ਭਿਆਨਕ ‘ਲੂ’ ਚੱਲਣ ਦੀ ਸੰਭਾਵਨਾ ਹੈ। ਦਿੱਲੀ ‘ਚ ਪਾਰਾ 44 ਡਿਗਰੀ ਤੱਕ ਪਹੁੰਚਣ ਦੇ ਅਨੁਮਾਨ ਨੂੰ ਦੇਖਦੇ ਹੋਏ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਰਾਜਸਥਾਨ ਦੇ ਗੰਗਾਨਗਰ, ਹਨੂੰਮਾਨਗੜ੍ਹ ਤੇ ਭਰਤਪੁਰ ਸਮੇਤ ਕਈ ਜ਼ਿਲ੍ਹਿਆਂ ‘ਚ 23 ਅਪ੍ਰੈਲ ਤੋਂ ਹੀਟਵੇਵ ਦਾ ਅਲਰਟ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਬਿਹਾਰ, ਓਡੀਸ਼ਾ ਅਤੇ ਪੱਛਮੀ ਬੰਗਾਲ ‘ਚ ਵੀ ਅਗਲੇ ਕੁਝ ਦਿਨ ਗਰਮੀ ਦਾ ਤਿੱਖਾ ਅਸਰ ਦੇਖਣ ਨੂੰ ਮਿਲੇਗਾ।