ਹਾਜੀਪੁਰ : ਪਿਛਲੇ 24 ਘੰਟਿਆਂ ‘ਚ ਹਿਮਾਚਲ ਪ੍ਰਦੇਸ਼ ‘ਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਕਰੀਬ 2 ਫੁੱਟ ਵੱਧ ਗਿਆ ਹੈ, ਜਿਸ ਨਾਲ ਬਿਆਸ ਦਰਿਆ ਦੇ ਕਿਨਾਰੇ ਵੱਸੇ ਹੇਠਲੇ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਲਗਾਤਾਰ ਬਾਰਸ਼ ਕਾਰਨ ਬਿਆਸ ਦਰਿਆ ‘ਚ ਪਾਣੀ ਦਾ ਵਹਾਅ ਤੇਜ਼ੀ ਨਾਲ ਵਧਿਆ ਹੈ, ਜਿਸ ਦਾ ਸਿੱਧਾ ਅਸਰ ਪੌਂਗ ਡੈਮ ਦੇ ਪਾਣੀ ਦੇ ਪੱਧਰ ’ਤੇ ਪੈ ਰਿਹਾ ਹੈ। ਡੈਮ ਦੇ ਸਪਿੱਲਵੇ ਗੇਟ ਹੋਰ ਖੋਲ੍ਹੇ ਜਾਣ ਦੀ ਸਥਿਤੀ ‘ਚ ਆਸ-ਪਾਸ ਦੇ ਪਿੰਡਾਂ ਜਿਵੇਂ ਤਹਿਸੀਲ ਇੰਦੌਰਾ ਦੇ ਨਾਲ-ਨਾਲ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਮੁਕੇਰੀਆਂ ਅਤੇ ਤਹਿਸੀਲ ਦਸੂਹਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ‘ਚ ਹੜ੍ਹ ਦਾ ਖ਼ਤਰਾ ਹੋਰ ਪੈਦਾ ਹੋ ਸਕਦਾ ਹੈ।
ਪਾਣੀ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਬੀਤੇ ਦਿਨ ਪੌਂਗ ਡੈਮ ਤੋਂ 17502 ਟਰਬਾਈਨਾਂ ਅਤੇ 42379 ਸਪਿੱਲਵੇ ਗੇਟ ਰਾਹੀਂ ਕੁੱਲ 59881 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ਵਿਚ ਛੱਡਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ 7 ਵਜੇ ਪੌਂਗ ਡੈਮ ਝੀਲ ‘ਚ ਪਾਣੀ ਦੀ ਆਮਦ 88 ਹਜ਼ਾਰ 238 ਕਿਊਸਿਕ ਨੋਟ ਕੀਤੀ ਗਈ ਅਤੇ ਡੈਮ ਦਾ ਪਾਣੀ ਦਾ ਪੱਧਰ 1382.72 ਫੁੱਟ ਦਰਜ ਕੀਤਾ ਗਿਆ, ਜੋ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ 7 ਫੁੱਟ ਦੂਰ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਾਹ ਨਹਿਰ ਬੈਰਾਜ ਤੋਂ 48 ਹਜ਼ਾਰ 160 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਅਤੇ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ਵਿਚ ਛੱਡਿਆ ਜਾ ਰਿਹਾ ਹੈ।
ਪੰਜਾਬ ਦੇ ਪਿੰਡਾਂ ‘ਚ ਹਾਈ ਅਲਰਟ, ਵਿਗੜ ਗਏ ਹਾਲਾਤ, ਲੋਕਾਂ ਲਈ ਵੱਡੀ ਚਿਤਾਵਨੀ ਜਾਰੀ
Latest Articel
ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ...
ਚੰਡੀਗੜ੍ਹ, 18 ਅਗਸਤ:
ਸੂਬੇ ਵਿੱਚ ਉਚੇਰੀ ਸਿੱਖਿਆ ਲਈ ਵੱਡੀ ਰਾਹਤ ਦਿੰਦਿਆਂ ਭਾਰਤ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ...
ਚੰਡੀਗੜ੍ਹ/ਗੁਰਦਾਸਪੁਰ, 18 ਅਗਸਤ:
ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਾਹਰਪੁਰ...
*ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ...
ਚਮਕੌਰ ਸਾਹਿਬ (ਰੂਪਨਗਰ), 18 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ...
‘ਭਾਈ-ਭਾਈ’ ਦੇ ਨਾਅਰੇ ਵਿਚਾਲੇ ਭਾਰਤ ਨੂੰ ਖਾਦਾਂ ਦੀ ਸਪਲਾਈ ਰੋਕ ਰਿਹੈ ਚੀਨ
ਭਾਈ-ਭਾਈ ਦੇ ਨਾਅਰੇ ਦੇ ਵਿਚਾਲੇ ਚੀਨ ਨੇ ਨਾ ਸਿਰਫ਼ ਭਾਰਤ ਨੂੰ ਮਹੱਤਵਪੂਰਨ ਖਣਿਜਾਂ ਦੀ ਬਰਾਮਦ ਵਿਚ ਕਟੌਤੀ ਕੀਤੀ ਹੈ, ਸਗੋਂ ਖਾਦਾਂ ਦੀ ਸਪਲਾਈ ਵਿਚ...
ਜਲੰਧਰ ‘ਚ ਵਾਪਰਿਆ ਭਿਆਨਕ ਹਾਦਸਾ: PRTC ਬੱਸ ਤੇ ਪਿਕਅਪ ਗੱਡੀ ਦੀ ਟੱਕਰ, 3 ਦੀ...
ਜਲੰਧਰ : ਜਲੰਧਰ-ਕਪੂਰਥਲਾ ਰਾਸ਼ਟਰੀ ਰਾਜਮਾਰਗ 'ਤੇ ਸਵੇਰੇ-ਸਵੇਰੇ ਵੱਡਾ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿਥੇ ਪਿੰਡ ਸੰਗਲ ਸੋਲ ਵਿੱਚ PRTC ਬੱਸ ਤੇ ਪਿਕਅਪ...