ਚੰਡੀਗੜ੍ਹ -ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਜ਼ੁਰਗਾਂ ਲਈ ਇਕ ਬਹੁਤ ਅਹਿਮ ਫ਼ੈਸਲਾ ਲਿਆ ਹੈ। ਹੁਣ ਲੰਮੇ ਸਮੇਂ ਤੋਂ ਲਟਕੀਆਂ ਪਈਆਂ ਬਜ਼ੁਰਗ ਨਾਗਰਿਕਾਂ ਦੀਆਂ ਪਟੀਸ਼ਨਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਾਈ ਕੋਰਟ ’ਚ ਕਰੀਬ 4 ਲੱਖ 30 ਹਜ਼ਾਰ ਮਾਮਲੇ ਲਟਕੇ ਹੋਏ ਹਨ। ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਬਜ਼ੁਰਗਾਂ ਦੀਆਂ ਪਟੀਸ਼ਨਾਂ ਦਾ ਜਲਦੀ ਨਿਪਟਾਰਾ ਕਰਨ ਲਈ ਕਿਹਾ ਹੈ। ਅਜਿਹੇ ਮਾਮਲੇ ਜਿਨ੍ਹਾਂ ’ਚ ਪਟੀਸ਼ਨਰ ਜਾਂ ਅਪੀਲਕਰਤਾ ਦੀ ਉਮਰ 91 ਸਾਲ ਤੋਂ ਵੱਧ ਹੈ, ਉਨ੍ਹਾਂ ਦੇ ਮਾਮਲਿਆਂ ਦੀ ਛਾਂਟੀ ਕਰ ਕੇ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਗਿਆ ਹੈ।